ਲੋਕ ਅੱਜ ਵੀ ਅਕਾਲੀ ਦਲ ਦਲ ( ਬ ) ਦੇ ਕੀਤੇ ਕੰਮਾਂ ਯਾਦ ਕਰਦੇ ਹਨ - ਨਰੇਸ਼ ਧੀਂਗਾਨ
ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਹਲਕੇ ਦੇ ਵੱਡੇ ਵਿਕਾਸ ਕਾਰਜ ਜਾਰੀ-ਵਿਰਕ
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫਦ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਦੌਰਾਨ ਭਾਵਾਧਸ ਦੇ ਵਫਦ ਵਲੋਂ ਜਿੱਥੇ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ ਗਿਆ ਉਥੇ ਹੀ ਮਿਸ਼ਨ 2027 ਦੀ ਪ੍ਰਾਪਤੀ ਉਨ੍ਹਾਂ ਨਾਲ ਡੂੰਘੀ ਵਿਚਾਰ ਚਰਚਾ ਵੀ ਕੀਤੀ ਗਈ।
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫਦ ਰਾਸ਼ਟਰੀ ਮੁੱਖ ਸੰਚਾਲਕ ਨਰੇਸ਼ ਧੀਂਗਾਨ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ। ਇਸ ਦੌਰਾਨ ਭਾਵਾਧਸ ਦੇ ਵਫਦ ਵਲੋਂ ਜਿੱਥੇ ਸੁਖਬੀਰ ਸਿੰਘ ਬਾਦਲ ਦਾ ਹਾਲ ਚਾਲ ਜਾਣਿਆ ਗਿਆ ਉਥੇ ਹੀ ਮਿਸ਼ਨ 2027 ਦੀ ਪ੍ਰਾਪਤੀ ਉਨ੍ਹਾਂ ਨਾਲ ਡੂੰਘੀ ਵਿਚਾਰ ਚਰਚਾ ਵੀ ਕੀਤੀ ਗਈ। ਇਸ ਦੌਰਾਨ ਨਰੇਸ਼ ਧੀਂਗਾਨ ਵਲੋਂ ਬਠਿੰਡਾ ਅਤੇ ਪਟਿਆਲਾ ਦੇ ਭਾਵਾਧਸ ਵਰਕਰਾਂ ਨੂੰ ਅਕਾਲੀ ਦਲ (ਬ) ਵਿਚ ਸ਼ਾਮਿਲ ਵੀ ਕਰਵਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੀਤੇ ਹੋਏ ਕੰਮਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਚਲਾਈ ਗਈ ਆਟਾ ਦਾਲ ਸਕੀਮ, ਸ਼ਗਨ ਸਕੀਮ, ਮੁਫਤ ਬਿਜਲੀ, ਪਿੰਡਾਂ-ਸ਼ਹਿਰਾਂ ਦਾ ਵਿਕਾਸ ਹੋਵੇ ਉਸਦਾ ਕੋਈ ਵੀ ਸਾਹਨੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਜਿੰਨੇ ਵੀ ਵੱਖ-ਵੱਖ ਧਰਮਾਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ ਉਹ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵੇਲੇ ਹੀ ਬਣੀਆਂ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ (ਬ) ਹੀ ਸਾਰੇ ਭਾਈਚਾਰੇ ਨੂੰ ਬਰਾਬਰ ਦਾ ਮਾਣ ਸਨਮਾਨ ਦਿੰਦਾ ਹੈ । ਉਨ੍ਹਾਂ ਦੱਸਿਆ ਕਿ ਭਾਵਾਧਸ ਵਲੋਂ ਸੁਖਬੀਰ ਬਾਦਲ ਨੂੰ ਵਿਸ਼ੇਸ਼ ਤੌਰ ‘ਤੇ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਾਲਮੀਕਿ ਭਾਈਚਾਰੇ ਨੂੰ ਵੱਧ ਤੋਂ ਵੱਧ ਟਿਕਟਾਂ ਦਿੱਤੀਆਂ ਜਾਣ ਕਿਉਂਕਿ ਵਾਲਮੀਕਿ ਸਮਾਜ ਹੀ ਸ਼ੁਰੂ ਤੋਂ ਹੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਅਕਾਲੀ ਦਲ ਨੇ ਹੀ ਵਾਲਮੀਕਿ ਭਾਈਚਾਰੇ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ, ਜਦੋਂ ਕਿ ਬਾਕੀ ਪਾਰਟੀਆਂ ਨੇ ਵਾਲਮੀਕਿ ਅਤੇ ਖ਼ਾਸ ਕਰਕੇ ਐਸ. ਸੀ. ਸਮਾਜ ਨੂੰ ਵੋਟ ਬੈਂਕ ਵਜੋਂ ਵਰਤਿਆ ਹੈ। ਇਸ ਦੌਰਾਨ ਨਰੇਸ਼ ਧੀਂਗਾਨ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ 2027 ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਸਮਰਥਨ ਦੇ ਕੇ ਫ਼ਿਰ ਤੋਂ ਸਰਕਾਰ ਬਣਾਉਣ। ਇਸ ਮੌਕੇ ਭਾਵਾਧਸ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਧਰਮਵੀਰ ਅਨਾਰਿਆ, ਰਾਜਵੀਰ ਚੋਟਾਲਾ, ਕੈਲਾਸ਼ ਚੌਹਾਨ, ਰੂਬਲ ਕਿਰਨ ਬੈਂਸ, ਰਵੀ ਰਾਣਾ, ਸੰਗੀਤ ਸਜ਼ਲਾਣਾ ਆਦਿ ਹਾਜ਼ਰ ਸਨ।