24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਏਸ਼ੀਅਨ ਖੇਡਾਂ ’ ਚ ਧਰੁਵ ਕਪਿਲਾ ਨੇ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂਅ ਰੋਸ਼ਨ ਕੀਤਾ

ਲੁਧਿਆਣਾ, 23 ਸਤੰਬਰ (ਜਸਵਿੰਦਰ ਸਿੰਘ)- ਲੁਧਿਆਣਾ ਦੇ ਵਸਨੀਕ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੇ ਏਸ਼ੀਅਨ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਰਦਾਂ ਦੀ ਟੀਮ ਬੈਡਮਿੰਟਨ ਚੈਂਪੀਅਨਸ਼ਿਪ ‘ਚ ਭਾਰਤ ਲਈ ਕਾਂਸੀ ਦਾ ਤਗਮਾ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਜਸਵਿੰਦਰ ਸਿੰਘ)- ਲੁਧਿਆਣਾ ਦੇ ਵਸਨੀਕ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੇ ਏਸ਼ੀਅਨ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਰਦਾਂ ਦੀ ਟੀਮ ਬੈਡਮਿੰਟਨ ਚੈਂਪੀਅਨਸ਼ਿਪ ‘ਚ ਭਾਰਤ ਲਈ ਕਾਂਸੀ ਦਾ ਤਗਮਾ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਧਰੂਵ ਕਪਿਲਾ ਦੇ ਪਿਤਾ ਗਗਨ ਕਪਿਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਧਰੁਵ ਕਪਿਲਾ ਨੇ ਛੋਟੀ ਉਮਰ ਦੇ ਵਿੱਚ ਹੀ ਲੁਧਿਆਣਾ ਬੈਡਮਿੰਟਨ ਅਕੈਡਮੀ ਸ਼ਾਸਤਰੀ ਹਾਲ ਵਿਖੇ ਬੈਡਮਿੰਟਨ ਖੇਡ ਦੀ ਸ਼ੁਰੂਆਤ ਕੀਤੀ। ਧਰੁਵ ਨੇ 10ਵੀਂ ਜਮਾਤ ਤੱਕ ਦੀ ਪੜ੍ਹਾਈ ਬੀ.ਸੀ.ਐੱਮ. ਸਕੂਲ, ਸ਼ਾਸਤਰੀ ਨਗਰ ਤੋਂ ਪੂਰੀ ਕੀਤੀ ਅਤੇ ਉਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਤੋਂ ਬੀ.ਏ. ਦੀ ਡਿਗਰੀ ਹਾਸਲ ਕੀਤੀ। ਇਸ ਸਮੇਂ ਉਹ ਮਿਕਸਡ ਡਬਲ ਦਾ ਖਿਡਾਰੀ ਹੈ ਅਤੇ ਖਿਡਾਰਨ ਤਨੀਸ਼ਾ ਦੇ ਨਾਲ ਖੇਡਦਾ ਹੈ। ਦੋਵਾਂ ਦੀ ਵਰਲਡ ਰੈਂਕਿੰਗ 19 ਹੈ। ਉਨ੍ਹਾਂ ਦੇ ਕੋਚ ਆਨੰਦ ਤਿਵਾੜੀ, ਲੁਧਿਆਣਾ ਬੈਡਮਿੰਟਨ ਅਕੈਡਮੀ ਦੇ ਅਨੁਪਮ ਕੁਮਾਰੀਆ ਅਤੇ ਮੋਹਿੰਦਰ ਚੋਪੜਾ ਦਾ ਧਰੁਵ ਕਪਿਲਾ ਦੀ ਕਾਮਯਾਬੀ ਵਿੱਚ ਵੱਡਾ ਹੱਥ ਹੈ।
ਪਿਛਲੀ ਖ਼ਬਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗਿਆਨੀ ਜਗਤਾਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ ‘ਚ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।