26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੁਆਮੀ ਸੰਤ ਦਾਸ ਦਰਬਾਰ ਵਿਖੇ ਮੇਅਰ ਇੰਦਰਜੀਤ ਕੌਰ ਦਾ ਸਨਮਾਨ

ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਮਹੀਨਾਵਾਰੀ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ।

ਅਜੀਤ ਡੈਸਕ 26-09-2026
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਸੁਆਮੀ ਸ਼ਾਂਤਾ ਨੰਦ ਉਦਾਸੀਨ ਦੀ ਦੇਖ ਰੇਖ ਅਤੇ ਗੁਰਪੁਰਵਾਸੀ ਗਿਆਨੀ ਇੰਦਰਮੋਹਨ ਸਿੰਘ ਦੀਆਂ ਅਸੀਸਾਂ ਸਦਕਾ ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਅਸਥਾਨ ਵਿਖੇ ਮਹੀਨਾਵਾਰੀ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ‘ਚ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਅਸਥਾਨ ਵਲੋਂ ਗਿਆਨੀ ਹਰਦੀਪ ਸਿੰਘ ਨੇ ਮੇਅਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਸਮੇਂ ਇੰਜੀਨੀਅਰ ਮਨਦੀਪ ਸਿੰਘ, ਗਗਨਦੀਪ ਸਿੰਘ, ਜਗਜੀਤ ਸਿੰਘ, ਬਾਊ ਰਜਿੰਦਰਪਾਲ, ਰਜਿੰਦਰ ਪੁਰੀ, ਸਾਬਕਾ ਐਸ.ਡੀ.ਓ ਚਮਕੌਰ ਸਿੰਘ, ਗਗਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਬੱਚੇ ਪੁਲਿਸ ਨੇ ਕੀਤੇ ਬਰਾਮਦ ਅਗਲੀ ਖ਼ਬਰ ਨਸ਼ੇ ਨਾਲ ਉਜੜੇ ਘਰਾਂ ਦਾ ਦਰਦ ਸੁਣਨ ਲੁਧਿਆਣਾ ਪੁੱਜੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ‘ਮਾਵਾਂ ਮੰਗਦੀਆਂ ਜਵਾਬ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।