29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

3 ਮਹੀਨਿਆਂ ਤੋਂ ਮਿਡ ਡੇ ਮੀਲ ਦੀ ਰਾਸ਼ੀ ਨਾ ਮਿਲਣ ’ ਤੇ ਅਧਿਆਪਕਾਂ ’ ਚ ਰੋਸ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਕੂਲਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਿਡ ਡੇ ਮੀਲ ਦੀ ਰਾਸ਼ੀ ਜਾਰੀ ਨਾ ਹੋਣ ਕਾਰਨ ਈ. ਟੀ.

ਪਰਮਜੀਤ ਸਿੰਘ ਮਾਨ, ਕੁਲਜਿੰਦਰ ਸਿੰਘ ਬੱਦੋਵਾਲ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਕੂਲਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਮਿਡ ਡੇ ਮੀਲ ਦੀ ਰਾਸ਼ੀ ਜਾਰੀ ਨਾ ਹੋਣ ਕਾਰਨ ਈ. ਟੀ. ਟੀ. ਅਧਿਆਪਕ ਯੂਨੀਅਨ ਦੀ ਲੁਧਿਆਣਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ, ਜਨਰਲ ਸਕੱਤਰ ਇੰਦਰਜੀਤ ਸਿੰਘ ਸਿੱਧੂ ਅਤੇ ਪ੍ਰੈੱਸ ਸਕੱਤਰ ਕੁਲਜਿੰਦਰ ਸਿੰਘ ਬੱਦੋਵਾਲ ਨੇ ਕਿਹਾ ਕਿ ਸਕੂਲ ਮੁਖੀ ਅਤੇ ਅਧਿਆਪਕ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਜੇਬਾਂ ਵਿਚੋਂ ਪੈਸਾ ਖ਼ਰਚ ਕਰਕੇ ਬੱਚਿਆਂ ਲਈ ਮਿਡ ਡੇ ਮੀਲ ਦਾ ਪ੍ਰਬੰਧ ਕਰ ਰਹ ੇ ਹਨ। ਹੁਣ ਦੁਕਾਨਦਾਰਾਂ ਵਲੋਂ ਵੀ ਉਧਾਰ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮਿਡ ਡੇ ਮੀ ਲ ਦੀ ਰਾਸ਼ੀ ਤੁਰੰਤ ਜਾਰੀ ਨਾ ਕੀਤੀ ਗਈ ਤਾਂ 1 ਅਕਤੂਬਰ ਤੋਂ ਮਿਡ ਡੇ ਮੀਲ ਬੰਦ ਕਰਨ ਲਈ ਅਧਿਆਪਕ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਵਲੋਂ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਲਈ ਵੀ ਆਪਣੇ ਕੋਲੋਂ ਖ਼ਰਚ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮਿਡ ਡੇ ਮੀਲ ਦੀ ਰਾਸ਼ੀ, ਖੇਡਾਂ ਲਈ ਫੰਡ ਅਤੇ ਮਿਡ ਡੇ ਮੀਲ ਕੁੱਕਾਂ ਤੇ ਸਫ਼ਾਈ ਸੇਵਕਾਂ ਦਾ ਬਕਾਇਆ ਮਾਣ ਭੱਤਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਸੰਬੰਧੀ ਡੀ. ਈ. ਓ. ਰਾਹੀਂ ਡੀ. ਪੀ. ਆਈ. ਐਲੀਮੈਂਟਰੀ ਤੇ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੱਚਿਆਂ ਦੇ ਮਿਡ ਡੇ ਮੀਲ ਨਾਲ ਜੁੜੀ ਰਾਸ਼ੀ ਬਿਨਾਂ ਹੋਰ ਦੇਰੀ ਤੋਂ ਸਕੂਲਾਂ ਨੂੰ ਜਾਰੀ ਕੀਤੀ ਜਾਵੇ।
ਪਿਛਲੀ ਖ਼ਬਰ ਆਲ ਇੰਡੀਆ ਗੌਰਮਿੰਟ ਡਰਾਈਵਰ ਫੈਡਰੇਸ਼ਨ ’ ਚ ਬੁੱਟਰ ਬਣੇ ਨੌਰਥ ਵੈਸਟ ਜ਼ੋਨ ਦੇ ਪ੍ਰਧਾਨ ਅਗਲੀ ਖ਼ਬਰ ਲਾਡੋਵਾਲ ਸੈਂਟਰ ਵਿਖੇ ਮਿਡ - ਡੇ - ਮੀਲ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।