30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਮੁੜ ਬੁਲੰਦੀਆਂ ਛੂਹੇਗਾ : ਸੰਧੂ, ਭੁੱਲਰ

ਮੱਲਾਂਵਾਲਾ 29 ਸਤੰਬਰ (ਬਲਬੀਰ ਸਿੰਘ ਜੋਸਨ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਬੁਲੰਦੀਆਂ ਨੂੰ ਛੂਹੇਗਾ ਅਤੇ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਹੋਂਦ ਵਿਚ ਆਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇ ਡੈਲੀਗੇਟ ਪੰਜਾਬ ਨਛੱਤਰ ਸਿੰਘ ਸੰਧੂ, ਮੈਂਬਰ ਪੀ.

ਅਜੀਤ ਡੈਸਕ 30-09-2026
ਮੱਲਾਂਵਾਲਾ 29 ਸਤੰਬਰ (ਬਲਬੀਰ ਸਿੰਘ ਜੋਸਨ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਬੁਲੰਦੀਆਂ ਨੂੰ ਛੂਹੇਗਾ ਅਤੇ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਹੋਂਦ ਵਿਚ ਆਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਤੇ ਡੈਲੀਗੇਟ ਪੰਜਾਬ ਨਛੱਤਰ ਸਿੰਘ ਸੰਧੂ, ਮੈਂਬਰ ਪੀ.ਏ.ਸੀ.ਪੰਜਾਬ ਨਿਸ਼ਾਨ ਸਿੰਘ ਭੁੱਲਰ ਅਤੇ ਸਰਕਲ ਪ੍ਰਧਾਨ ਮੱਲਾਂਵਾਲਾ ਜਸਵਿੰਦਰ ਸਿੰਘ ਭੁੱਲਰ ਨੇ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ ਵਿਚ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਨਛੱਤਰ ਸਿੰਘ ਸੰਧੂ, ਨਿਸ਼ਾਨ ਸਿੰਘ ਭੁੱਲਰ ਅਤੇ ਜਸਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਹਲਕਾ ਜੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਅਕਾਲੀ ਦਲ ਨੂੰ ਹਲਕੇ ਵਿਚ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਲੋਕ ਉਨ੍ਹਾਂ ਨੂੰ ਪਿਆਰ ਤੇ ਸਤਿਕਾਰ ਦਿੰਦੇ ਹਨ। ।ਉਨ੍ਹਾਂ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਚ ਸਰਕਾਰ ਬਣਾਏਗਾ। ਇਸ ਮੌਕੇ ਸੁਖਵੰਤ ਸਿੰਘ ਮੱਲਾਂਵਾਲਾ, ਬਲਦੇਵ ਸਿੰਘ ਮੱਲਾਂਵਾਲਾ, ਸੰਤੋਖ ਸਿੰਘ ਧੰਜੂ ਪ੍ਰਧਾਨ ਬੀਸੀ ਵਿੰਗ, ਹਰਪਾਲ ਸਿੰਘ ਮੱਲਾਂਵਾਲਾ,ਅਜੇ ਕੁਮਾਰ ਸੋਈ ਯੂਥ ਪ੍ਰਧਾਨ, ਕੁਲਦੀਪ ਸਿੰਘ ਡੋਗਰਾ,ਰਣਜੀਤ ਸਿੰਘ ਮੋਮੀ, ਕੁਲਦੀਪ ਸਿੰਘ ਆਦਿ ਹਾਜਰ ਸਨ।
ਪਿਛਲੀ ਖ਼ਬਰ ਸਵ. ਮਾਤਾ ਹਰਜਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਡੀ.ਏ.ਪੀ. ਖਾਦ ਦੀ ਕਿਲਤ ਨੂੰ ਜਲਦ ਪੂਰਾ ਕਰੇ ਸੂਬਾ ਸਰਕਾਰ- ਬੀ.ਕੇ.ਯੂ. ਬਹਿਰਾਮ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।