30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਨੀਲੇਵਾਲਾ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ੀਰਾ, 29 ਸਤੰਬਰ (ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਥੋਂ ਦੇ ਨੇੜਲੇ ਪਿੰਡ ਨੀਲੇਵਾਲਾ ਵਿਖੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਦੇਖ-ਰੇਖ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ,ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ ਅਤੇ ਸਰਪੰਚ ਬਲਰਾਜ ਸਿੰਘ ਲਹਿਰਾ ਰੋਹੀ ਵਿਸ਼ੇਸ਼ ਤੌਰ ਅਤੇ ਸ਼ਾਮਿਲ ਹੋਏ ।

ਅਜੀਤ ਡੈਸਕ 30-09-2026
ਜ਼ੀਰਾ, 29 ਸਤੰਬਰ (ਹਰਜੀਤ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਥੋਂ ਦੇ ਨੇੜਲੇ ਪਿੰਡ ਨੀਲੇਵਾਲਾ ਵਿਖੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਦੇਖ-ਰੇਖ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ,ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ ਅਤੇ ਸਰਪੰਚ ਬਲਰਾਜ ਸਿੰਘ ਲਹਿਰਾ ਰੋਹੀ ਵਿਸ਼ੇਸ਼ ਤੌਰ ਅਤੇ ਸ਼ਾਮਿਲ ਹੋਏ । ਇਸ ਦੌਰਾਨ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਦੂਰ ਰਹਿ ਕੇ ਹੀ ਨੌਜਵਾਨ ਪੀੜ੍ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੀ ਹੈ। ਜਿਹੜੇ ਲੋਕ ਨਸ਼ਿਆਂ ਵਿਚ ਗ੍ਰਸਤ ਹਨ,ਉਨ੍ਹਾਂ ਨੂੰ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਦੀ ਕਾਊਂਸਲਿੰਗ ਕਰਵਾ ਕੇ ਨਸ਼ਾ ਮੁਕਤੀ ਕੇਂਦਰਾਂ ਦੀ ਮਦਦ ਲਈ ਜਾਵੇ ਅਤੇ ਪਿੰਡ-ਪਿੰਡ ਨਸ਼ਾ ਵੇਚਣ ਵਾਲਿਆਂ ਦਾ ਸਮਾਜਿਕ ਬਾਈਕਾਟ ਕਰਨ ਦੇ ਨਾਲ-ਨਾਲ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਇਸ ਦੌਰਾਨ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵਲੋਂ ਕਮਿਊਨਿਟੀ ਮੀਡੀਏਸ਼ਨ ਬਾਰੇ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਸਵ. ਮਾਤਾ ਹਰਜਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।