04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਸਪੈਸ਼ਲ ਗ੍ਰਾਮ ਸਭਾ ਕਰਵਾਈ

ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਬਲੋਕੀ ਬਲਾਕ ਜ਼ਿਲ੍ਹਾ ਲੁਧਿਆਣਾ ਵਿਚ ਗਾਂਧੀ ਜੈਅੰਤੀ ਮੌਕੇ ਸਪੈਸ਼ਲ ਗ੍ਰਾਮ ਸਭਾ ਕਰਵਾਈ ਗਈ। ਇਹ ਗ੍ਰਾਮ ਸਭਾ ਰਿਫੋਰਮ ਉਤਸਵ ਵਜੋਂ ਅਤੇ ਜਨ ਯੋਜਨਾ ਅਭਿਆਨ ਤਹਿਤ ਕਰਵਾਈ ਗਈ, ਜਿਸ ਦਾ ਉਦੇਸ਼ ਅਗਲੇ ਵਿੱਤੀ ਵਰ੍ਹੇ ਦੌਰਾਨ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਸਬੰਧੀ ਏਜੰਡੇ ਗ੍ਰਾਮ ਸਭਾ ਤੋਂ ਪਾਸ ਕਰਾਉਣੇ ਅਤੇ ਉਨ੍ਹਾਂ ਦੇ ਵਿਕਾਸ ਲਈ ਕੰਮ ਕਰਨ ਲਈ ਆਮ ਲੋਕਾਂ ਦੀ ਭਾਗੀਦਾਰੀ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੁੰਦਾ ਹੈ, ਜਿਸ ਵਿਚ ਰਾਸ਼ਟਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾਨ ਹੈਦਰਾਬਾਦ ਅਤੇ ਸਕੂਲ ਆਫ਼ ਐਕਸੀਲੈਂਸ ਇਨ ਪੰਚਾਇਤੀ ਰਾਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗ੍ਰਾਮ ਸਭਾ ਦੇ ਪ੍ਰਬੰਧ ਲਈ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਪੂਰੀ ਟੀਮ ਨੂੰ ਸਹਾਇਤਾ ਦੇਣ ਲਈ ਕੰਸਲਟੈਂਟ ਰਜੇਸ਼ ਕੁਮਾਰ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ।

ਅਜੀਤ ਡੈਸਕ 03-10-2026
ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਭਾਰਤ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਬਲੋਕੀ ਬਲਾਕ ਜ਼ਿਲ੍ਹਾ ਲੁਧਿਆਣਾ ਵਿਚ ਗਾਂਧੀ ਜੈਅੰਤੀ ਮੌਕੇ ਸਪੈਸ਼ਲ ਗ੍ਰਾਮ ਸਭਾ ਕਰਵਾਈ ਗਈ। ਇਹ ਗ੍ਰਾਮ ਸਭਾ ਰਿਫੋਰਮ ਉਤਸਵ ਵਜੋਂ ਅਤੇ ਜਨ ਯੋਜਨਾ ਅਭਿਆਨ ਤਹਿਤ ਕਰਵਾਈ ਗਈ, ਜਿਸ ਦਾ ਉਦੇਸ਼ ਅਗਲੇ ਵਿੱਤੀ ਵਰ੍ਹੇ ਦੌਰਾਨ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਸਬੰਧੀ ਏਜੰਡੇ ਗ੍ਰਾਮ ਸਭਾ ਤੋਂ ਪਾਸ ਕਰਾਉਣੇ ਅਤੇ ਉਨ੍ਹਾਂ ਦੇ ਵਿਕਾਸ ਲਈ ਕੰਮ ਕਰਨ ਲਈ ਆਮ ਲੋਕਾਂ ਦੀ ਭਾਗੀਦਾਰੀ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੁੰਦਾ ਹੈ, ਜਿਸ ਵਿਚ ਰਾਸ਼ਟਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾਨ ਹੈਦਰਾਬਾਦ ਅਤੇ ਸਕੂਲ ਆਫ਼ ਐਕਸੀਲੈਂਸ ਇਨ ਪੰਚਾਇਤੀ ਰਾਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗ੍ਰਾਮ ਸਭਾ ਦੇ ਪ੍ਰਬੰਧ ਲਈ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਪੂਰੀ ਟੀਮ ਨੂੰ ਸਹਾਇਤਾ ਦੇਣ ਲਈ ਕੰਸਲਟੈਂਟ ਰਜੇਸ਼ ਕੁਮਾਰ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ। ਇਸ ਮੌਕੇ ’ਤੇ ਏਜੰਡਾ ਪੜ੍ਹ ਕੇ ਸੁਣਾਇਆ ਗਿਆ, ਜਿਸ ਨੂੰ ਸਮੂਹ ਗ੍ਰਾਮ ਸਭਾ ਮੈਂਬਰਾਂ ਨੇ ਹੱਥ ਖੜੇ ਕਰਕੇ ਪ੍ਰਵਾਨਗੀ ਦਿੱਤੀ। ਇਸ ਮੌਕੇ ’ਤੇ ਗ੍ਰਾਮ ਸਭਾ ਦੀਆਂ ਕਮੇਟੀਆਂ ਦੇ ਨੁਮਾਇੰਦੇ ਅਤੇ ਬਲਾਕ ਸੰਮਤੀ ਚੇਅਰਮੈਨ ਨੈਨਸੀ ਰਾਏ ਅਤੇ ਸਰਪੰਚ ਸਭਾਪਤੀ ਗੌਰਵ ਰੂਪ ਰਾਏ ਹਾਜ਼ਰ ਸਨ। ਇਸ ਮੌਕੇ ’ਤੇ ਕੰਸਲਟੈਂਟ ਰਜੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਆਫ਼ ਐਕਸੀਲੈਂਸ ਇਨ ਪੰਚਾਇਤੀ ਰਾਜ ਦੇ ਮੁਖੀ ਅੰਜਨ ਕੁਮਾਰ ਬਾਂਜਾ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤਾਂ ਨੂੰ ਸਥਾਈ ਵਿਕਾਸ ਦੇ ਟੀਚੇ ਪ੍ਰਾਪਤ ਕਰਨ ਲਈ ਅਤੇ ਪੰਚਾਇਤੀ ਰਾਜ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਅਤੇ ਵਿਕਸਿਤ ਭਾਰਤ ਮੁਹਿੰਮ ਦੇ ਤਹਿਤ ਵਿਕਸਿਤ ਗ੍ਰਾਮ ਪੰਚਾਇਤ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਚਾਇਤਾਂ ਨੂੰ ਯੋਗ ਸਲਾਹਕਾਰੀ ਅਤੇ ਸਹਿਯੋਗੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਗਾਂਧੀ ਦੀ ਅਹਿੰਸਾ ਦੀ ਵਿਚਾਰਧਾਰਾ ਦੁਨੀਆ ਨੂੰ ਤਬਾਹੀ ਤੋਂ ਰੋਕ ਸਕਦੀ ਹੈ - ਡਾ . ਅਰੁਣ ਮਿੱਤਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।