04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗੁਰਦੇਵ ਨਗਰ ਤੋਂ ਪੱਖੋਵਾਲ ਰੋਡ ਤੱਕ ਸਟਰੀਟ ਲਾਈਟਾਂ ਹੋਈਆਂ ਬੰਦ

ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰਦੇਵ ਨਗਰ ਤੋਂ ਆਰ. ਓ.

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਗੁਰਦੇਵ ਨਗਰ ਤੋਂ ਆਰ.ਓ.ਬੀ. ਪੱਖੋਵਾਲ ਰੋਡ ਤੱਕ ਕਈ ਥਾਵਾਂ ’ਤੇ ਸਟਰੀਟ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਹਨੇਰੇ ਦੀ ਸਥਿਤੀ ਬਣੀ ਹੋਈ ਹੈ। ਇਕ ਗੁਰਦੇਵ ਨਗਰ ਨਿਵਾਸੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਿਤ ਵਿਭਾਗ ਦੀ ਲਾਪਰਵਾਹੀ ’ਤੇ ਸਵਾਲ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਲਾਈਟਾਂ ਬੰਦ ਹੋਣ ਕਾਰਨ ਵਸਨੀਕਾਂ ਅਤੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਵਿਚ ਚੋਰੀ ਦੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦੱਸਿਆ ਕਿ ਲਾਈਟਾਂ ਸਬੰਧੀ ਵਿਭਾਗ ਨੂੰ ਪਹਿਲਾਂ ਹੀ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਉਨ੍ਹਾਂ ਮੰਗ ਕੀਤੀ ਕਿ ਗੁਰਦੇਵ ਨਗਰ, ਪੱਖੋਵਾਲ ਰੋਡ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਸਰਵੇ ਕਰਵਾ ਕੇ ਖ਼ਰਾਬ ਸਟਰੀਟ ਲਾਈਟਾਂ ਠੀਕ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੱਡੀ ਘਟਨਾ ਦੀ ਉਡੀਕ ਕਰਨ ਦੀ ਬਜਾਏ ਵਿਭਾਗ ਨੂੰ ਸਮੇਂ ਸਿਰ ਕਾਰਵਾਈ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਸੀਸੂ ਸਮੇਤ ਲੁਧਿਆਣਾ ਦੇ ਉਦਯੋਗਿਕ ਭਾਈਚਾਰੇ ਨੇ ਬਿਗਬੈਨ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਯੂਥ ਅਕਾਲੀ ਦਲ ( ਬ ) ਦੀ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।