03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਆਪਣੇ ਕੀਰਤਨੀ ਜਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵਲੋਂ ਉਚਰੀ ਬਾਣੀ ਮਨੁੱਖੀ ਜੀਵਨ ਦਾ ਮੂਲ ਸਰੋਤ ਹੈ, ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਅਤੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ।

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਦੂਜੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ਨਾਲ ਕੀਰਤਨ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਆਪਣੇ ਕੀਰਤਨੀ ਜਥੇ ਸਮੇਤ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਹੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਅੰਗਦ ਦੇਵ ਜੀ ਵਲੋਂ ਉਚਰੀ ਬਾਣੀ ਮਨੁੱਖੀ ਜੀਵਨ ਦਾ ਮੂਲ ਸਰੋਤ ਹੈ, ਜਿਸ ਦੇ ਸਿਮਰਨ ਨਾਲ ਸਾਰੇ ਦੁੱਖ ਦਰਦ ਦੂਰ ਹੋ ਜਾਂਦੇ ਹਨ ਅਤੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਭਾਈ ਭੁਪਿੰਦਰ ਸਿੰਘ ਦੇ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਣੀ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਅਵਤਾਰ ਸਿੰਘ ਬੀ. ਕੇ, ਸੁਰਜੀਤ ਸਿੰਘ ਮਨਚੰਦਾ, ਦਾਨ ਸਿੰਘ ਤਜਿੰਦਰਪਾਲ ਸਿੰਘ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਖ਼ੁਸ਼ਹਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੂਬਾ ਵਾਸੀਆਂ ਲਈ ਵੱਡੀ ਉਮੀਦ ਦੀ ਕਿਰਨ-ਸ਼ਿਵਾਲਿਕ ਅਗਲੀ ਖ਼ਬਰ ਐੱਮ. ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਐਨ. ਸੀ. ਸੀ. ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।