ਪਰਗਟ ਸਿੰਘ ਦੇ ਕਾਂਗਰਸ ਸੂਬਾ ਪ੍ਰਧਾਨ ਬਣਨ ’ਤੇ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਆਲਮਗੀਰ, 3 ਅਕਤੂਬਰ (ਜਰਨੈਲ ਸਿੰਘ ਪੱਟੀ)-ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਮਲਕਾ ਅਰਜਨ ਖੜਗੇ ਵਲੋਂ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰੇ ਉਪਰੰਤ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਕਾਂਗਰਸ ਕਿਸਾਨ ਸੈੱਲ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਯੂਥ ਕਾਂਗਰਸ ਹਲਕਾ ਗਿੱਲ ਦੇ ਪ੍ਰਧਾਨ ਹਰਜੋਤ ਸਿੰਘ ਗਰੇਵਾਲ, ਕਾਂਗਰਸ ਲੁਧਿਆਣਾ ਦਿਹਾਤੀ ਦੇ ਮੀਡੀਆ ਕੁਆਰਡੀਨੇਟਰ ਪਰਮਜੀਤ ਸਿੰਘ ਪੰਮਾ ਜੱਸੋਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਧਾਨ ਪ੍ਰਗਟ ਸਿੰਘ ਗਰੇਵਾਲ ਪੰਜਾਬ ਕਾਂਗਰਸ ਨੂੰ ਬੁਲੰਦੀਆਂ ’ਤੇ ਲੈ ਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਕਤ ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਸੁਚੱਜੀ ਅਗਵਾਈ ਹੇਠ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜੇਤੂ ਬਣ ਕੇ ਮੈਦਾਨ ਵਿਚ ਨਿੱਤਰੇਗੀ ਅਤੇ ਸੂਬਾ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਦਾ ਗਠਨ ਹੋਵੇਗਾ।
ਦ
ਦਵਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਗਿੱਲ, ਹਰਜੋਤ ਸਿੰਘ ਗਰੇਵਾਲ, ਪਰਮਜੀਤ ਸਿੰਘ ਪੰਮਾ ਜੱਸੋਵਾਲ।
04-10-2026