04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੀ . ਏ . ਯੂ . ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 3 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਕਿਸਾਨ ਕਲੱਬ ਵਲੋਂ ਕਰਵਾਏ ਜਾਂਦੇ ਮਾਸਿਕ ਸਿਖਲਾਈ ਕੈਂਪਾਂ ਦੀ ਲੜੀ ਵਿਚ ਅੱਜ ਇਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿਚ ਮਾਹਿਰਾਂ ਨੇ 110 ਦੇ ਕਰੀਬ ਕਿਸਾਨਾਂ ਦੀ ਹਾਜ਼ਰੀ ਵਿਚ ਚਲੰਤ ਖੇਤੀ ਕਾਰਜਾਂ ਅਤੇ ਸਮੱਸਿਆਵਾਂ ਬਾਰੇ ਜਾਗਰੂਕਤਾ ਫੈਲਾਈ। ਫ਼ਸਲ ਵਿਗਿਆਨ ਵਿਭਾਗ ਦੇ ਮਾਹਿਰ ਡਾ. ਜਗਰੂਪ ਕੌਰ ਨੇ ਪਰਾਲੀ ਦੀ ਸੰਭਾਲ ਦੇ ਨੁਕਤੇ ਅਤੇ ਲਾਭ ਕਿਸਾਨਾਂ ਨਾਲ ਸਾਂਝੇ ਕੀਤੇ। ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ਬਾਰੇ ਡਾ. ਰੂਮਾ ਦੇਵੀ ਨੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਫਲੋਰੀਕਲਚਰ ਮਾਹਿਰ ਡਾ. ਸਿਮਰਤ ਸਿੰਘ ਨੇ ਲੈਂਡ ਸਕੇਪਿੰਗ ਬਾਰੇ ਅਤੇ ਡਾ. ਸ਼ੈਲੀ ਨਈਅਰ ਨੇ ਤੇਲ ਬੀਜ ਫ਼ਸਲਾਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਦੱਸਿਆ। ਕਣਕ ਦੀ ਸਫਲਤਾ ਪੂਰਵਕ ਖੇਤੀ ਲਈ ਡਾ. ਇੰਦਰਪ੍ਰੀਤ ਕੌਰ ਧਾਲੀਵਾ ਲ ਵਲੋਂ ਕਿਸਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਕੈਂਪ ਵਿਚ ਸਵਾਗਤ ਦੇ ਸ਼ਬਦ ਡਾ. ਲਵਲੀਸ਼ ਗਰਗ ਨੇ ਕਹੇ ਜਦਕਿ ਪੀ.ਏ.ਯੂ. ਕਿਸਾਨ ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਨੇ ਅੰਤ ਵਿਚ ਸਭ ਦਾ ਧੰਨਵਾਦ ਕੀਤਾ। ਕੈਂਪ ਦੇ ਕੁਆਰਡੀਨੇਟਰ ਵਰਿੰਦਰ ਸਿੰਘ ਸਨ।
ਪਿਛਲੀ ਖ਼ਬਰ ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ’ ਚ ਨਵੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਲਵਾ ਸੈਂਟਰਲ ਕਾਲਜ ਦੇ ਵਿਦਿਆਰਥੀਆਂ ਨੇ ਚਮਕਾਇਆ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।