05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਸਦੇਵ ਨਗਰ ਵਿਖੇ ਵੱਡੇ ਇਕੱਠ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ, ਦੀਆਂ ਨੀਤੀਆਂ ’ਤੇ ਲਗਾਈ ਮੋਹਰ

ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਵੱਡੇ ਮੱਕੜ ਜਾਲ ਨੂੰ ਤੋੜਨ ਲਈ ਸੂਝਵਾਨ ਵੋਟਰਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ, ਨਾਲ ਜੁੜ ਕੇ ਫ਼ੈਸਲਾਕੁਨ ਲੜਾਈ ਲੜਨ ਦਾ ਮਨ ਬਣਾਇਆ ਹੋਇਆ ਹੈ, ਜਿਸ ਦੇ ਚੱਲਦਿਆਂ ਲੋਕ ਵੱਡੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਪਾਰਟੀ ਨਾਲ ਜੁੜ ਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਥ ਮਜ਼ਬੂਤ ਕਰ ਰਹੇ ਹਨ। ਇਹ ਸ਼ਬਦ ਹਲਕਾ ਗਿੱਲ ਤੋਂ ਪਾਰਟੀ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਜਸਦੇਵ ਨਗਰ ਵਿਖੇ ਸੀਨੀਅਰ ਆਗੂ ਸਚਦੇਵ ਸਿੰਘ ਗਿੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਜੁੜ ਬੈਠੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ।

ਅਜੀਤ ਡੈਸਕ 05-10-2026
ਆਲਮਗੀਰ, 4 ਅਕਤੂਬਰ (ਜਰਨੈਲ ਸਿੰਘ ਪੱਟੀ)-ਸੂਬਾ ਪੰਜਾਬ ਅੰਦਰ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਵੱਡੇ ਮੱਕੜ ਜਾਲ ਨੂੰ ਤੋੜਨ ਲਈ ਸੂਝਵਾਨ ਵੋਟਰਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ, ਨਾਲ ਜੁੜ ਕੇ ਫ਼ੈਸਲਾਕੁਨ ਲੜਾਈ ਲੜਨ ਦਾ ਮਨ ਬਣਾਇਆ ਹੋਇਆ ਹੈ, ਜਿਸ ਦੇ ਚੱਲਦਿਆਂ ਲੋਕ ਵੱਡੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਪਾਰਟੀ ਨਾਲ ਜੁੜ ਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਥ ਮਜ਼ਬੂਤ ਕਰ ਰਹੇ ਹਨ। ਇਹ ਸ਼ਬਦ ਹਲਕਾ ਗਿੱਲ ਤੋਂ ਪਾਰਟੀ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਨੇ ਜਸਦੇਵ ਨਗਰ ਵਿਖੇ ਸੀਨੀਅਰ ਆਗੂ ਸਚਦੇਵ ਸਿੰਘ ਗਿੱਲ ਦੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਜੁੜ ਬੈਠੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਇੰਚਾਰਜ ਸ਼ਿਵਾਲਿਕ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਰਾਜ ਦਾ ਵਾਅਦਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਆਗੂ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਬੁਰੀ ਤਰ੍ਹਾਂ ਲਿਪਤ ਹਨ, ਉਥੇ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ (ਬ) ਵੀ ਪੰਜਾਬ ਦੇ ਹਿਤਾਂ ਅਤੇ ਹੱਕਾਂ ਦੀ ਰਖਵਾਲੀ ਲਈ ਇਮਾਨਦਾਰੀ ਨਾਲ ਨਹੀਂ ਚੱਲ ਰਹੇ, ਜਿਸ ਕਾਰਨ ਸੋਨੇ ਦੀ ਚਿੜੀ ਅਖਵਾਉਣ ਵਾਲਾ ਪੰਜਾਬ ਅੱਜ ਆਰਥਿਕ ਪੱਖੋਂ ਕੰਗਾਲ ਹੋਇਆ ਪਿਆ ਹੈ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ, ਦੂਸਰੀਆਂ ਸਿਆਸੀ ਪਾਰਟੀਆਂ ਨੂੰ ਪਛਾੜ ਕੇ ਸੱਤਾਂ ਹਾਸਲ ਕਰੇਗੀ ਅਤੇ ਸੂਬੇ ਵਿਚਲੀਆਂ ਖ਼ਾਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਲਈ ਕਾਰਵਾਈ ਨੂੰ ਅੰਜਾਮ ਦੇਵੇਗੀ। ਮੀਟਿੰਗ ਦੇ ਅਖੀਰ ਵਿਚ ਸਚਦੇਵ ਸਿੰਘ ਗਿੱਲ ਨੇ ਇੰਚਾਰਜ ਸ਼ਿਵਾਲਕ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਗਿੱਲ ਤੋਂ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਇਲਾਕੇ ਵਿਚੋਂ ਇਕ ਇਕ ਵੋਟ ਪਾਰਟੀ ਦੇ ਹੱਕ ਵਿਚ ਪਵਾਉਣ ਲਈ ਵਿਸ਼ੇਸ਼ ਤੌਰ ’ਤੇ ਹਲਕਾ ਨਿਵਾਸੀਆਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਇੰਚਾਰਜ ਸ਼ਿਵਾਲਿਕ ਨੂੰ ਸਚਦੇਵ ਸਿੰਘ ਗਿੱਲ ਅਤੇ ਇਲਾਕਾ ਨਿਵਾਸੀਆਂ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਚਰਨ ਸਿੰਘ ਚੱਕੀ ਵਾਲੇ, ਅਵਤਾਰ ਸਿੰਘ ਗਿੱਲ, ਸਾਬਕਾ ਸਰਪੰਚ ਗੁਰਮੋਹਨ ਸਿੰਘ ਜਸਦੇਵ ਨਗਰ, ਸਾਬਕਾ ਸਰਪੰਚ ਜਗਦੀਪ ਸਿੰਘ ਆਲਮਗੀਰ, ਅਵਤਾਰ ਸਿੰਘ ਟਿਵਾਣਾ ਧਰਮਪਾਲ ਸਿੰਘ ਧਰਮਾ, ਗੁਰਦੇਵ ਸਿੰਘ ਕੈਨੇਡਾ, ਜਗਮੋਹਨ ਸਿੰਘ ਬੀਰੀ, ਗੁਰਚਰਨ ਸਿੰਘ ਜੈਮਣੀ ਵਾਲੇ ਸਮੂਹ ਸਿਕਲੀਗਰ ਭਾਈਚਾਰਾ ਜਨਤਾ ਕਾਲੋਨੀ, ਤਰਲੋਕ ਸਿੰਘ ਸਾਬਕਾ ਜੇ.ਈ., ਨੀਟਾ, ਸਾਬਕਾ ਪੰਚ ਮਨਮੋਹਨ ਸਿੰਘ, ਪਾਲ ਸਿੰਘ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ ਅਗਲੀ ਖ਼ਬਰ ਬਿਗ ਬੈਨ ਗਰੁੱਪ ਦੇ ਸੰਸਥਾਪਕ ਸਵ: ਜੋਗਿੰਦਰ ਸਿੰਘ ਆਹੂਜਾ ਦੀ ਅੰਤਿਮ ਅਰਦਾਸ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।