ਪੰਜਾਬੀ ਸਾਹਿਤ ਅਕਾਦਮੀ ਵਲੋਂ ਪਾਸ਼ ਯਾਦਗਾਰੀ ਕਮੇਟੀ ਨਾਲ ਪਿੰਡ ਦੇ ਸਰਪੰਚ ਅਤੇ ਸਾਥੀਆਂ ਵਲੋਂ ਬਦਸਲੂਕੀ ਦੀ ਘੋਰ ਨਿੰਦਾ
ਲੁਧਿਆਣਾ, 4 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਕਵੀ ਅਵਤਾਰ ਪਾਸ਼ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਦੀ ਘੋਰ ਨਿੰਦਾ ਕੀਤੀ ਗਈ।
ਸ
ਸਵ. ਅਵਤਾਰ ਪਾਸ਼ ਦੀ ਫਾਈਲ ਤਸਵੀਰ
05-10-2026
ਲੁਧਿਆਣਾ, 4 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਮਾਲਕ ਕਵੀ ਅਵਤਾਰ ਪਾਸ਼ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਦੀ ਘੋਰ ਨਿੰਦਾ ਕੀਤੀ ਗਈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਅਵਤਾਰ ਪਾਸ਼ ਦੀ ਯਾਦ ਵਿਚ ਯਾਦਗਾਰੀ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਉਸ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਨਿਰਵਿਘਨ ਯਾਦਗਾਰੀ ਸਮਾਗਮ ਕੀਤਾ ਜਾਂਦਾ ਹੈ, ਪਰ ਇਸ ਵਾਰ ਪਿੰਡ ਦੇ ਸਰਪੰਚ ਅਤੇ ਸਾਥੀਆਂ ਵਲੋਂ ਸਮਾਗਮ ਵਿਚ ਵਾਰ-ਵਾਰ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਯਾਦਗਾਰੀ ਕਮੇਟੀ ਦੇ ਕਾਰਕੁੰਨਾਂ ਨਾਲ ਬਦਸਲੂਕੀ ਵੀ ਕੀਤੀ, ਜਿਸ ਦਾ ਪੁਲਿਸ ਮਹਿਕਮੇ ਨੂੰ ਲਿਖਤੀ ਰੂਪ ਵਿਚ ਵਾਰ-ਵਾਰ ਧਿਆਨ ਦਿਵਾਇਆ ਗਿਆ, ਪਰ ਇਸ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪ੍ਰਸ਼ਾਸਨ ਦੇ ਅਜਿਹੇ ਰਵੱਈਏ ਦੀ ਅਸੀਂ ਨਿੰਦਾ ਕਰਦੇ ਹਾਂ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਪ੍ਰਸ਼ਾਸਨ ਜਲਦੀ ਹਰਕਤ ਵਿਚ ਆਵੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਅਕਾਦਮੀ ਇਸ ਕਾਰਜ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਪਾਸ਼ ਦੇ ਪ੍ਰਸੰਸਕਾਂ, ਸਾਥੀਆਂ ਦੇ ਨਾਲ ਹੈ। ਨਿੰਦਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ,ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।