05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਕੀਤਾ ਢੰਡਾਰੀ ਖ਼ੁਰਦ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਜ਼ਰੂਰੀ-ਕੌਂਸਲਰ ਸੁਖਜਿੰਦਰ ਕੌਰ

ਢੰਡਾਰੀ ਕਲਾਂ/ਲੁਧਿਆਣਾ, 4 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਦੇ ਇਲਾਕੇ ਢੰਡਾਰੀ ਖ਼ੁਰਦ ਵਿਖੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਕੀਤਾ। ਇਸ ਮੌਕੇ ਖਿਡਾਰੀਆਂ ਅਤੇ ਆਸਪਾਸ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬੋਪਾਰਾਏ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਲੱਤ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ।

ਕੁਲਵਿੰਦਰ ਸਿੰਘ ਬੈਨੀਪਾਲ 05-10-2026
ਢੰਡਾਰੀ ਕਲਾਂ/ਲੁਧਿਆਣਾ, 4 ਅਕਤੂਬਰ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 25 ਦੇ ਇਲਾਕੇ ਢੰਡਾਰੀ ਖ਼ੁਰਦ ਵਿਖੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਕੀਤਾ। ਇਸ ਮੌਕੇ ਖਿਡਾਰੀਆਂ ਅਤੇ ਆਸਪਾਸ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬੋਪਾਰਾਏ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਲੱਤ ਤੋਂ ਦੂਰ ਰੱਖਣ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਜਿੱਥੇ ਨੌਜਵਾਨ ਸਰੀਰਕ ਪੱਖੋਂ ਤੰਦਰੁਸਤ ਰਹਿੰਦੇ ਹਨ , ਉਥੇ ਹੀ ਮਾਨਸਿਕ ਤੌਰ ’ਤੇ ਵੀ ਉਹ ਮਜ਼ਬੂਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ। ਬੋਪਾਰਾਏ ਨੇ ਕਿਹਾ ਕਿ ਨੌਜਵਾਨ ਅੱਜ ਨਸ਼ਿਆਂ ਦੀ ਦਲ-ਦਲ ਵਿਚ ਧਸਦੇ ਜਾ ਰਹੇ ਹਨ, ਜਿਨ੍ਹਾਂ ਨੂੰ ਬਚਾਉਣ ਲਈ ਸਾਨੂੰ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਇਸ ਮੌਕੇ ਬੋਪਾਰਾਏ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸਾਹਿਤਕ ਸਮਾਗਮ ਵਿਚ ਕੀਤਾ ਉਮਦਾ ਪ੍ਰਦਰਸ਼ਨ ਅਗਲੀ ਖ਼ਬਰ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਅਤੇ ਐਜੂਕੇਸ਼ਨਲ ਸੈਂਟਰ ਵਲੋਂ ਨਸ਼ੇ ਅਤੇ ਐਚ. ਆਈ. ਵੀ. ਏਡਜ਼ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।