ਸੈਕਰਡ ਸੋਲ ਕਾਨਵੈਂਟ ਸੀ . ਸੈਕੰ . ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਕਰਵਾਇਆ
ਫੁੱਲਾਂਵਾਲ, 5 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਤਹਿਤ ਗਤਕਾ ਮੁਕਾਬਲਾ ਬਹੁਤ ਹੀ ਉਤਸ਼ਾਹ ਅਤੇ ਖੇਡ-ਭਾਵਨਾ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਆਤਮ-ਵਿਸ਼ਵਾਸ ਨਾਲ ਇਸ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣੀ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ।
ਅਜੀਤ ਡੈਸਕ
06-10-2026