07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਕਰਵਾਏ

ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਅਧੀਨ ਅੰਡਰ-14, ਅੰਡਰ-17, ਅੰਡਰ-21, ਅੰਡਰ-30 ਅਤੇ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਐਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਡੀ.

ਅਜੀਤ ਡੈਸਕ 07-10-2026
ਫੁੱਲਾਂਵਾਲ, 6 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਅਧੀਨ ਅੰਡਰ-14, ਅੰਡਰ-17, ਅੰਡਰ-21, ਅੰਡਰ-30 ਅਤੇ ਫ੍ਰੀਸਟਾਈਲ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਐਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਡੀ.ਐਸ.ਓ, ਲੁਧਿਆਣਾ ਮਨਦੀਪ ਕੌਸ਼ਲ ਤੋਂ ਇਲਾਵਾ ਕੁਸ਼ਤੀ ਕੋਚ ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ ਡੀ.ਪੀ. ਅਤੇ ਕਮਲ ਸਿੰਘ ਡੀ.ਪੀ. ਵੀ ਮੌਜੂਦ ਸਨ, ਜਿਨ੍ਹਾਂ ਨੇ ਅਥਲੀਟਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਨਾਲ ਆਪਣੀ ਤਰੱਕੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਕੁਸ਼ਤੀ ਮੁਕਾਬਲੇ ਦੌਰਾਨ ਅਥਲੀਟਾਂ ਨੇ ਆਪਣੀ ਸਖ਼ਤ ਮਿਹਨਤ, ਆਤਮਵਿਸ਼ਵਾਸ ਅਤੇ ਸ਼ਾਨਦਾਰ ਐਥਲੈਟਿਕ ਹੁਨਰ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸੁਖਦੀਪ ਗਿੱਲ, ਪ੍ਰਿੰਸੀਪਲ ਅਵਨੀਤ ਕੌਰ ਖਨੂਜਾ ਨੇ ਜੇਤੂ ਖਿਡਾਰੀਆਂ ਨੂੰ ਤਗਮੇ ਭੇਟ ਕੀਤੇ ਅਤੇ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਖੇਡਾਂ ਵਤਨ ਪੰਜਾਬ ਵਰਗੇ ਸਮਾਗਮ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਰੁਚੀ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ।
ਪਿਛਲੀ ਖ਼ਬਰ 46 ਵੀਂਆਂ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।