ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਦਿੱਤੇ ਗਏ ਤੱਥ ਸਪੱਸ਼ਟ ਨਹੀਂ
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਸੰਗੀਨ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਰਿਪੋਰਟ ਨੇ ਕਈ ਗੰਭੀਰ ਸ਼ੰਕੇ ਪੈਦਾ ਕਰ ਦਿੱਤੇ ਹਨ, ਜਿਸ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਜਥੇਬੰਦੀ ਦੇ ਆਗੂਆਂ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ ਆਦਿ ਨੇ ਕਿਹਾ ਹੈ ਕਿ ਮਾਮਲੇ ਸਬੰਧੀ ਐਸ.
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਜਥੇਬੰਦੀ ਦੇ ਆਗੂ। ਤਸਵੀਰ-ਸੇਵਕ ਸਿੰਘ
07-10-2026
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਸੰਗੀਨ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਰਿਪੋਰਟ ਨੇ ਕਈ ਗੰਭੀਰ ਸ਼ੰਕੇ ਪੈਦਾ ਕਰ ਦਿੱਤੇ ਹਨ, ਜਿਸ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਜਥੇਬੰਦੀ ਦੇ ਆਗੂਆਂ ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ ਆਦਿ ਨੇ ਕਿਹਾ ਹੈ ਕਿ ਮਾਮਲੇ ਸਬੰਧੀ ਐਸ.ਜੀ.ਪੀ.ਸੀ. ਦੀ ਕਮੇਟੀ ਵਲੋਂ ਮੁੱਢਲੀ ਜਾਂਚ ਵਿਚ ਪੇਸ਼ ਕੀਤੇ ਆਪਣੇ ਤੱਥ ਹੋਰ ਵਧੇਰੇ ਗੰਭੀਰ ਸਵਾਲਾਂ ਨੂੰ ਜਨਮ ਦੇ ਰਹੇ ਹਨ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੱਜ ਇਸ ਮਾਮਲੇ ਨੂੰ ਲੈ ਕੇ ਕੁੱਝ ਵੀ ਸਪਸ਼ਟ ਨਹੀਂ ਕਰ ਸਕੇ। ਉਨ੍ਹਾਂ ਦੱਸਿਆ ਕਿ ਇਹ ਕੌਮ ਘਾਤੀ ਵਰਤਾਰੇ ਨਾਲ ਸਿੱਖ ਪਰੰਪਰਾਵਾਂ ਅਤੇ ਸਿਧਾਂਤਾਂ ਨੂੰ ਕਲੰਕਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨੂੰ ਕਿ ਉਹ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਜੇਕਰ ਸਿੱਖੀ ਸਿਧਾਂਤਾਂ ਅਨੁਸਾਰ ਕਾਰਵਾਈ ਨਾ ਕੀਤੀ ਗਈ ਤਾਂ ਉਹ ਇਸ ਖ਼ਿਲਾਫ਼ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੀ ਹੋਵੇਗੀ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਨੂੰ 251 ਮੈਂਬਰਾਂ ਦਾ ਸਿੱਖ ਜਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਇਕੱਤਰਤਾ ਕਰੇਗਾ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਵਾਰ ਫਿਰ ਬੇਨਤੀ ਪੱਤਰ ਦੇ ਕੇ ਸ਼੍ਰੋਮਣੀ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾਕ੍ਰਮ ਦੌਰਾਨ ਸਿੱਖਾਂ ਦੀ ਸ਼੍ਰੋਮਣੀ ਸੰਸਥਾ ਵੱਕਾਰ ਨੂੰ ਵੀ ਢਾਹ ਲੱਗੀ ਹੈ ਅਤੇ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਹ ਉਨ੍ਹਾਂ ਦੀ ਨਾਕਾਮੀ ਹੈ ਜਾਂ ਉਹ ਵੀ ਇਸ ਸਿਆਸੀ ਸਾਜ਼ਿਸ਼ ਦਾ ਹਿੱਸਾ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਰਪੂਰ ਸਿੰਘ, ਜਗਤਾਰ ਸਿੰਘ, ਪਰਮਪਾਲ ਸਿੰਘ, ਜਰਨੈਲ ਸਿੰਘ ਗਿੱਦੜੀਵਾਲ ਗੁਰੂ ਸਾਹਿਬ ਸਿੰਘ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਪਰਮਿੰਦਰ ਸਿੰਘ ਨੇ ਕਿਹਾ ਕਿ ਪੁਨਰ ਸੁਰਜੀਤ ਦੀ ਸਮੁੱਚੀ ਟੀਮ ਇਸ ਸੰਘਰਸ਼ ਵਿਚ ਵੱਧ ਚੜ ਕੇ ਹਿੱਸਾ ਲਵੇਗੀ ਅਤੇ 11 ਅਕਤੂਬਰ ਨੂੰ ਇਕ ਵੱਡਾ ਕਾਫ਼ਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੀ ਅਰਦਾਸ ਵਿਚ ਸ਼ਾਮਿਲ ਹੋਵੇਗਾ। ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅਰਦਾਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ 47 ਦਿਨਾਂ ਮਗਰੋਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਧੂਰੀ ਅਤੇ ਮਾਮਲੇ ਬਾਬਤ ਪਰਦਾ ਪੋਸ਼ੀ ਕਰਦੀ ਜਾਂਚ ਰਿਪੋਰਟ ਦੇਣਾ ਕਿਸੇ ਸਿਆਸੀ ਸਾਜ਼ਿਸ਼ ਦੇ ਸ਼ੱਕ ਨੂੰ ਹੋਰ ਮਜ਼ਬੂਤ ਕਰਦਾ ਹੈ, ਜਿਸ ਨੂੰ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪੇਸ਼ ਕੀਤੇ ਤੱਥਾਂ ਬਾਬਤ ਉਨ੍ਹਾਂ ਨੂੰ ਕੁੱਝ ਸਵਾਲ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਜੀ ਕਹਿ ਰਹੇ ਹਨ ਕਿ ਜਾਂਚ ਰਿਪੋਰਟ ਅਨੁਸਾਰ ਬਹਿਰੀਨ ਵਾਲੀ ਉਕਤ ਬੀਬੀ ਦੇ ਸ਼੍ਰੀ ਅਨੰਦਪੁਰ ਸਾਹਿਬ ਸਰਾਂ ਵਿਚ ਰਹਿਣ ਦੇ ਕੇਵਲ ਅੱਠ ਹਵਾਲੇ ਮਿਲਦੇ ਹਨ, ਪਰ ਜਿਸ ਅਰਜ਼ੀ ਦੇ ਆਧਾਰ ਉਤੇ ਇਕ ਲੱਖ ਰੁਪਏ ਦਿੱਤਾ ਗਿਆ, ਉਸ ਦੀ ਪਹਿਲੀ ਲਾਈਨ ਹੀ ਇਹ ਹੈ ਕਿ ਬੀਬੀ ਕਈ ਮਹੀਨਿਆਂ ਤੋਂ ਸਰਾਂ ਵਿਚ ਰਹਿ ਰਹੀ ਹੈ। ਇਸ ਲਈ ਕਿਹੜਾ ਤੱਥ ਸਹੀ ਹੈ, ਪ੍ਰਧਾਨ ਜੀ ਜਵਾਬ ਦੇਣ? ਇਸੇ ਤਰ੍ਹਾਂ, ਜਾਂਚ ਰਿਪੋਰਟ ਅਨੁਸਾਰ ਬੀਬੀ ਨੂੰ ਧਰਮ ਪ੍ਰਚਾਰ ਖਾਤੇ ਵਿਚੋਂ ਇਲਾਜ ਲਈ ਇਕ ਲੱਖ ਰੁਪਏ ਦਿੱਤਾ ਗਿਆ। ਸਵਾਲ ਹੈ ਕਿ, ਕੀ ਬੀਬੀ ਗ਼ਰੀਬ ਜਾਂ ਲੋੜਵੰਦ ਹੋਣ ਦਾ ਪ੍ਰਮਾਣ ਦੇ ਸਕੀ? ਕਿਉਂਕਿ ਧਰਮ ਪ੍ਰਚਾਰ ਫ਼ੰਡ ਤਾਂ ਲੋੜਵੰਦਾਂ ਲਈ ਹੈ। ਇਕ ਐਨ.ਆਰ.ਆਈ. ਬੀਬੀ ਜੋ ਪੰਜਾਬ ਵਿਚ ਵੀ ਚੰਗੀ ਜਾਇਦਾਦ ਦੀ ਮਾਲਕ ਹੈ, ਨੂੰ ਸਹਾਇਤਾ ਫ਼ੰਡ ਗੁਰੂ ਦੀ ਗੋਲਕ ਵਿਚੋਂ ਕਿਉਂ ਦਿੱਤਾ ਗਿਆ? ਜਦਕਿ ਰਿਪੋਰਟ ਅਨੁਸਾਰ ਉਕਤ ਬੀਬੀ ਦੀ ਜਾਂਚ ਸਿਵਲ ਹਸਪਤਾਲ ਤੋਂ ਚੱਲ ਰਹੀ ਹੈ, ਜਿੱਥੇ ਇਲਾਜ ਮੁਫ਼ਤ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਧੂਰੀ ਅਤੇ ਮਾਮਲੇ ਜਾਂਚ ਰਿਪੋਰਟ ਦੇਣਾ ਕਿਸੇ ਸਿਆਸੀ ਸਾਜ਼ਿਸ਼ ਦੇ ਸ਼ੱਕ ਨੂੰ ਹੋਰ ਵਧੇਰੇ ਮਜ਼ਬੂਤ ਕਰਦਾ ਹੈ। ਸਿੱਖਾਂ ਦੀਆਂ ਸ਼੍ਰੋਮਣੀ ਸੰਸਥਾਵਾਂ ਦੇ ਵਿਸ਼ਵਾਸ ਨੂੰ ਢਾਹ ਲਾਉਣ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਸੰਸਥਾਵਾਂ ਦੇ ਮੁਖੀ ਹੀ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਤੋਂ ਭਗੌੜੇ ਹੋਣਗੇ ਤਾਂ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਿਵੇਂ ਹੋਵੇਗੀ? ਇਸ ਮੌਕੇ ਉਨ੍ਹਾਂ ਨੇ ਐਸ.ਜੀ.ਪੀ.ਸੀ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਉਪਰ ਕਈ ਸਵਾਲ ਖੜੇ ਕੀਤੇ।