07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਢੰਡਾਰੀ ਖੁਰਦ ‘ ਚ ਕੋਈ ਵੀ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ

ਢੰਡਾਰੀ ਕਲਾਂ/ਲੁਧਿਆਣਾ, 6 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹੁੰਦਾ ਕੋਈ ਵੀ ਗੈਰਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ।

ਕਮਲਜੀਤ ਸਿੰਘ ਬੋਪਾਰਾਏ, ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ 07-10-2026
ਢੰਡਾਰੀ ਕਲਾਂ/ਲੁਧਿਆਣਾ, 6 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਹੁੰਦਾ ਕੋਈ ਵੀ ਗੈਰਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਬੋਪਾਰਾਏ ਅਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨਸ਼ਾ ਤਸਕਰਾਂ ਅਤੇ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਆਪਣੇ ਵਾਰਡ ਵਿਚ ਇਹੋ ਜਿਹੀਆਂ ਗਤੀਵਿਧੀਆਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੜੇ ਸੱਟੇ ਦਾ ਕਾਰੋਬਾਰ ਕਰਨ ਵਾਲੇ ਚੰਦ ਪੈਸਿਆਂ ਦੇ ਵੱਸ ਭੋਲੇ ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 25 ਉਨ੍ਹਾਂ ਦਾ ਵਾਰਡ ਹੀ ਨਹੀਂ ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ, ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਕਿਸੇ ਵੀ ਪਰਿਵਾਰ ਦੇ ਮੈਂਬਰ ਨੂੰ ਨਸ਼ਿਆਂ ਦੀ ਭੈੜੀ ਲੱਤ ਨਹੀਂ ਲੱਗਣ ਦੇਣਗੇ।
ਪਿਛਲੀ ਖ਼ਬਰ ‘ ਆਪ’ ਵਲੋਂ ਅਮੀਰਾਂ ਨੂੰ ਮੁਫ਼ਤ ਸਹੂਲਤਾਂ ਦੇਣ ਨਾਲ ਗ਼ਰੀਬਾਂ ਦੇ ਸੰਵਿਧਾਨਕ ਹੱਕਾਂ ’ਤੇ ਵੱਜਿਆ ਡਾਕਾ- ਗਹਿਰੀ, ਆਜ਼ਾਦ ਅਗਲੀ ਖ਼ਬਰ ਸਵ: ਮਨਮੋਹਨ ਸਿੰਘ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।