08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਨੁੱਖਤਾ ਦੇ ਰਹਿਬਰ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਬਖ਼ਸ਼ ਕੇ ਸਾਨੂੰ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਊਣ ਦੀ ਪ੍ਰੇਰਨਾ ਵੀ ਦਿੱਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸਰਵਣ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਤੇ ਮਨੁੱਖਤਾ ਦੇ ਰਹਿਬਰ ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ।

ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਨੁੱਖਤਾ ਦੇ ਰਹਿਬਰ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ, ਉਥੇ ਨਾਲ ਹੀ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸਿਧਾਂਤ ਬਖ਼ਸ਼ ਕੇ ਸਾਨੂੰ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜਿਊਣ ਦੀ ਪ੍ਰੇਰਨਾ ਵੀ ਦਿੱਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸਰਵਣ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਜਗਤ ਗੁਰੂ ਤੇ ਮਨੁੱਖਤਾ ਦੇ ਰਹਿਬਰ ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਕਰਵਾਏ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ। ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ ਨੂੰ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਸਮੁੱਚੀ ਲੋਕਾਈ ਆਪਣਾ ਸਤਿਕਾਰ ਅਰਪਿਤ ਕਰਦੀ ਹੈ। ਭਾਈ ਸਰਵਣ ਸਿੰਘ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਂਬਰਾਂ ਨੇ ਸਾਂਝੇ ਤੌਰ ’ਤੇ ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਹਜ਼ੂਰੀ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ ਤੇ ‘ ਆਪ ’ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਦੁੱਗਰੀ ਵਿਖੇ ਇਲਾਕਾ ਵਾਸੀਆਂ ਨੂੰ ਡਰਾ - ਧਮਕਾ ਕੇ ਗਲੀ ’ ਚ ਗੇਟ ਕੱਢਣ ਨੂੰ ਲੈ ਕੇ ਚੇਅਰਮੈਨ ਮੱਕੜ ਦੀ ਸੋਸ਼ਲ ਮੀਡੀਆ ’ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।