08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੰਤ ਬਾਬਾ ਈਸ਼ਰ ਸਿੰਘ ਜੀ ਦੀ 63ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 63ਵੀਂ ਬਰਸੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ, ਉਪਰੰਤ ਚੌਪਈ ਸਾਹਿਬ ਦੇ ਪਾਠ ਅਤੇ ਰੂਹਾਨੀ ਸ਼ਬਦ ਗਾਇਨ ਕੀਤਾ।

ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 63ਵੀਂ ਬਰਸੀ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ, ਉਪਰੰਤ ਚੌਪਈ ਸਾਹਿਬ ਦੇ ਪਾਠ ਅਤੇ ਰੂਹਾਨੀ ਸ਼ਬਦ ਗਾਇਨ ਕੀਤਾ। ਧਾਰਮਿਕ ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਮਾਹੌਲ ਸ਼ਾਂਤੀ, ਸ਼ਰਧਾ ਅਤੇ ਅਧਿਆਤਮਿਕਤਾ ਨਾਲ ਭਰਪੂਰ ਰਿਹਾ। ਇਸ ਮੌਕੇ ਸਕੂਲ ਵਲੋਂ ਸੰਤ ਬਾਬਾ ਈਸ਼ਰ ਸਿੰਘ ਜੀ ਨੂੰ ਸ਼ਰਧਾ ਭਾਵਨਾ ਨਾਲ ਨਮਨ ਕੀਤਾ ਗਿਆ। ਸਕੂਲ ਦੀ ਚੜ੍ਹਦੀ ਕਲਾ, ਸੁਖ ਸ਼ਾਂਤੀ, ਤਰੱਕੀ ਅਤੇ ਸਮੁੱਚੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਹਾਜ਼ਰ ਸੰਗਤ ਨੇ ਵੀ ਸ਼ਰਧਾ ਨਾਲ ਗੁਰਬਾਣੀ ਦਾ ਸਰਵਣ ਕੀਤਾ ਅਤੇ ਸੰਤ ਬਾਬਾ ਈਸ਼ਰ ਸਿੰਘ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ।
ਪਿਛਲੀ ਖ਼ਬਰ ਆਈ. ਓ. ਸੀ. ਯੂ. ਐਸ. ਏ ਦੇ ਪ੍ਰਧਾਨ ਗਿਲਜੀਆਂ ਪਰਗਟ ਸਿੰਘ ਨੂੰ ਮਿਲੇ ਅਗਲੀ ਖ਼ਬਰ ਸੀ . ਟੀ . ਯੂਨੀਵਰਸਿਟੀ ਵਲੋਂ ਉਦਯੋਗ ਏਕੀਕ੍ਰਿਤ ਸਿੱਖਿਆ ਸੰੰਬੰਧੀ ਗ੍ਰਾਂਟ ਥੌਰਨਟਨ ਭਾਰਤ ਨਾਲ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।