09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੋਨੇ ਦਾ ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਮਹਿਲਾ ਡਾਕਟਰ ਨਾਲ 75 ਲੱਖ ਦੀ ਧੋਖਾਧੜੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਸੋਨੇ ਦੇ ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਮਹਿਲਾ ਡਾਕਟਰ ਨਾਲ 75 ਲੱਖ ਦੀ ਧੋਖਾਧੜੀ ਕਰਨ ਵਾਲੇ ਇਕ ਸਵਰਨਕਾਰ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਾ: ਮਿਰਲੀ ਰੁਪਿੰਦਰ ਸਿੰਘ ਪਤਨੀ ਗੁਰਦੀਪ ਸਿੰਘ ਵਾਸੀ ਟੈਗੋਰ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਉਨ੍ਹਾਂ ਦੇ ਗਵਾਂਢ ਵਿਚ ਰਹਿਣ ਵਾਲੇ ਸਵਰਨਕਾਰ ਵਰੁਣ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਸੋਨੇ ਦੇ ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਮਹਿਲਾ ਡਾਕਟਰ ਨਾਲ 75 ਲੱਖ ਦੀ ਧੋਖਾਧੜੀ ਕਰਨ ਵਾਲੇ ਇਕ ਸਵਰਨਕਾਰ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਡਾ: ਮਿਰਲੀ ਰੁਪਿੰਦਰ ਸਿੰਘ ਪਤਨੀ ਗੁਰਦੀਪ ਸਿੰਘ ਵਾਸੀ ਟੈਗੋਰ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਉਨ੍ਹਾਂ ਦੇ ਗਵਾਂਢ ਵਿਚ ਰਹਿਣ ਵਾਲੇ ਸਵਰਨਕਾਰ ਵਰੁਣ ਸ਼ਰਮਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਸੋਨੇ ਅਤੇ ਚਾਂਦੀ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 75 ਲੱਖ ਰੁਪਏ ਦਾ ਸੋਨਾ ਹਾਸਲ ਕਰ ਲਿਆ, ਪਰ ਨਾ ਤਾਂ ਕਥਿਤ ਦੋਸ਼ੀ ਨੇ ਉਸ ਦੇ ਸੋਨਾ ਵਾਪਸ ਕੀਤਾ ਅਤੇ ਨਾ ਹੀ ਪੈਸੇ। ਇਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਤਜਿੰਦਰ ਸਿੰਘ ਵਾਸੀ ਸੇਖੇਵਾਲ ਦੀ ਸ਼ਿਕਾਇਤ ’ਤੇ ਵਰਲਡ ਗੇਟ ਕਮਰਸ਼ੀਅਲ ਬਰੋਕੇਜ ਓਮੈਕਸ ਫ਼ਿਰੋਜ਼ਪੁਰ ਰੋਡ ਵਾਸੀ ਲਵਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨੂੰ ਵਿਦੇਸ਼ ਭੇਜਣਾ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 4 ਲੱਖ ਦੀ ਧੋਖਾਧੜੀ ਪੁਲਿਸ ਨੇ ਆਸ਼ਾ ਰਾਣੀ ਵਾਸੀ ਰਾਹੋ ਰੋਡ ਦੀ ਸ਼ਿਕਾਇਤ ’ਤੇ ਕਿਸ਼ੋਰ ਕੁਮਾਰ ਅਤੇ ਪ੍ਰਸ਼ੋਤਮ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨਾਲ 4 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੜਕੀ ਨਾਲ ਛੇੜਖ਼ਾਨੀ ਪੁਲਿਸ ਨੇ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ ’ਤੇ ਨਿਤੇਸ਼ ਗੌਰਵ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਮਾਡਲ ਟਾਊਨ ਦੇ ਗੁਲਾਟੀ ਚੌਕ ਨੇੜੇ ਜਾ ਰਹੀ ਸੀ, ਜਿੱਥੇ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਨਾਲ ਛੇੜਖ਼ਾਨੀ ਕਰਨੀ ਸ਼ੁਰੂ ਕਰ ਦਿੱਤੀ। ਇਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਵਾਹਨ ਚੋਰੀ ਸਥਾਨਕ ਗੋਪਾਲ ਨਗਰ ਤੋਂ ਚੋਰਾਂ ਵਲੋਂ ਸੋਮ ਪ੍ਰਕਾਸ਼ ਦੀ ਕਾਰ ਚੋਰੀ ਕਰ ਲਈ ਗਈ। ਸੋਮ ਪ੍ਰਕਾਸ਼ ਨੇ ਕਾਰ ਆਪਣੇ ਘਰ ਦੇ ਬਾਹਰ ਖੜੀ ਕੀਤੀ ਸੀ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਸਥਾਨਕ ਫ਼ੀਲਡ ਗੰਜ ਤੋਂ ਚੋਰਾਂ ਵਲੋਂ ਕੁਲਜੀਤ ਸਿੰਘ ਵਾਸੀ ਫ਼ਤਿਹ ਗੰਜ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਤੀਜੇ ਅਜਿਹੇ ਮਾਮਲੇ ਵਿਚ ਸਥਾਨਕ ਕਿਲ੍ਹਾ ਮੁਹੱਲਾ ਤੋਂ ਚੋਰਾਂ ਵਲੋਂ ਪ੍ਰਦੀਪ ਕੁਮਾਰ ਦਾ ਮੋਟਰਸਾਈਕਲ ਵੀ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਹਾਲ ਦੀ ਘੜੀ ਵਾਹਨਾਂ ਦੀ ਬਰਾਮਦਗੀ ਨਹੀਂ ਕੀਤੀ ਗਈ ਹੈ। ਵਪਾਰ ਦੇ ਮਾਮਲੇ ਵਿਚ 35 ਲੱਖ ਦੀ ਧੋਖਾਧੜੀ ਪੁਲਿਸ ਨੇ ਹਿਮਾਂਸ਼ੂ ਬਹਿਲ ਵਾਸੀ ਪਿੰਡ ਜੁਗਿਆਣਾ ਦੀ ਸ਼ਿਕਾਇਤ ’ਤੇ ਜੰਮੂ ਕਸ਼ਮੀਰ ਦੇ ਕਾਰੋਬਾਰੀ ਦੇ ਰਜਨੀਸ਼ ਸ਼ਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਪਾਸੋਂ 35 ਲੱਖ, 29 ਹਜ਼ਾਰ ਦਾ ਤੇਲ ਲਿਆ ਸੀ, ਪਰ ਇਸ ਸਮਾਨ ਦੀ ਅਦਾਇਗੀ ਨਹੀਂ ਕੀਤੀ ਗਈ। ਇਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਦਾਜ ਦਾ ਮਾਮਲਾ ਪੁਲਿਸ ਨੇ ਗੁਲਸਿਤਾ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਉਸਦੇ ਪਤੀ ਮੁਹੰਮਦ ਖਜ਼ਾਨ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਪਿਛਲੇ ਸਾਲ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਇਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਕਾਂਗਰਸੀ ਆਗੂ ਰਣਜੀਤ ਰਾਣਾ ਦੀ ਅਗਵਾਈ ਹੇਠ ਕੀਤਾ ਰੋਸ ਮਾਰਚ ਅਗਲੀ ਖ਼ਬਰ ਮੋਗਾ ’ਚ ਮੋਦੀ ਦੇ 25 ਸਾਲਾਂ ਦੇ ਸੇਵਾਕਾਲ ਨੂੰ ਸਮਰਪਿਤ ਭਾਜਪਾ ਦੀ ਬਾਈਕ ਰੈਲੀ ਜ਼ਿਲ੍ਹਾ ਪ੍ਰਧਾਨ ਡਾ . ਹਰਜੋਤ ਕਮਲ ਦੀ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।