09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਲਕਾ ਸਾਹਨੇਵਾਲ ਅਧੀਨ ਆਉਂਦੇ ਕਈ ਪਿੰਡਾਂ ਵਿਚ ਗਲਾਡਾ ਨੇ ਕੀਤੀ ਵੱਡੀ ਕਾਰਵਾਈ

ਭਾਮੀਆਂ ਕਲਾਂ/ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਦੇ ਨਿਰਦੇਸ਼ਾਂ ਤਹਿਤ ਗੈਰ-ਕਾਨੂੰਨੀ ਕਲੋਨੀਆਂ ਅਤੇ ਅਣਅਧਿਕਾਰਤ ਇਮਾਰਤਾਂ ਵਿਰੁੱਧ ਗਲਾਡਾ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਵੱਲੋਂ ਅਣਅਧਿਕਾਰਤ ਇਮਾਰਤਾਂ ਖ਼ਿਲਾਫ ਜਾਰੀ ਸੀਲਿੰਗ ਅਤੇ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਪਿੰਡ ਬਾਜੜਾ, ਸ਼ੁਜਾਤਵਾਲ ਅਤੇ ਕਾਸਾਬਾਦ ਵਿਖੇ 8 ਅਣਅਧਿਕਾਰਤ ਕਲੋਨੀਆਂ ਅਤੇ ਪਿੰਡ ਕਨੀਜਾ ਵਿਖੇ 2 ਅਣਅਧਿਕਾਰਤ ਇਮਾਰਤਾਂ ਵਿਰੁੱਧ ਸੀਲਿੰਗ/ਢਾਹੁਣ ਦੀ ਕਾਰਵਾਈ ਕੀਤੀ।

ਅਜੀਤ ਡੈਸਕ 09-10-2026
ਭਾਮੀਆਂ ਕਲਾਂ/ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਦੇ ਨਿਰਦੇਸ਼ਾਂ ਤਹਿਤ ਗੈਰ-ਕਾਨੂੰਨੀ ਕਲੋਨੀਆਂ ਅਤੇ ਅਣਅਧਿਕਾਰਤ ਇਮਾਰਤਾਂ ਵਿਰੁੱਧ ਗਲਾਡਾ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਵੱਲੋਂ ਅਣਅਧਿਕਾਰਤ ਇਮਾਰਤਾਂ ਖ਼ਿਲਾਫ ਜਾਰੀ ਸੀਲਿੰਗ ਅਤੇ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਪਿੰਡ ਬਾਜੜਾ, ਸ਼ੁਜਾਤਵਾਲ ਅਤੇ ਕਾਸਾਬਾਦ ਵਿਖੇ 8 ਅਣਅਧਿਕਾਰਤ ਕਲੋਨੀਆਂ ਅਤੇ ਪਿੰਡ ਕਨੀਜਾ ਵਿਖੇ 2 ਅਣਅਧਿਕਾਰਤ ਇਮਾਰਤਾਂ ਵਿਰੁੱਧ ਸੀਲਿੰਗ/ਢਾਹੁਣ ਦੀ ਕਾਰਵਾਈ ਕੀਤੀ।ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਡਿਵੈਲਪਰਾਂ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਜਦੋਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਗਿਆ ਅਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਵਿਸ਼ੇਸ਼ ਇਨਫੋਰਸਮੈਂਟ ਟੀਮ ਵੱਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਹ ਮੁਹਿੰਮ ਬਿਨਾਂ ਕਿਸੇ ਵਿਰੋਧ ਦੇ ਸਫ਼ਲਤਾਪੂਰਵਕ ਮੁਕੰਮਲ ਹੋਈ। ਗਲਾਡਾ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਪੇਸ਼ਕਸ਼ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਵਿਅਕਤੀਆਂ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੈਰ-ਕਾਨੂੰਨੀ ਵਿਕਾਸ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਰੋਕਣ ਲਈ ਆਉਣ ਵਾਲੇ ਹਫ਼ਤਿਆਂ ਦੌਰਾਨ ਅਜਿਹੀਆਂ ਹੋਰ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਜਾਂ ਇਮਾਰਤਾਂ ਖਰੀਦਣ ਤੋਂ ਗੁਰੇਜ਼ ਕਰਨ। ਅਜਿਹੀਆਂ ਕਲੋਨੀਆਂ ਵਿੱਚ ਵਸਨੀਕਾਂ ਨੂੰ ਪਾਣੀ ਦੀ ਸਪਲਾਈ, ਸੀਵਰੇਜ, ਸੜਕਾਂ, ਬਿਜਲੀ ਕੁਨੈਕਸ਼ਨ ਅਤੇ ਹੋਰ ਬੁਨਿਆਦੀ ਨਾਗਰਿਕ ਸਹੂਲਤਾਂ ਸਬੰਧੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਪੋਸ਼ ਐਕਟ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਦਰੱਖਤਾਂ ’ਤੇ ਕੁਹਾੜਾ ਚੱਲਣ ਦੇ ਮਾਮਲੇ ’ਚ ਐਨਜੀਟੀ ਦਾ ਵੱਡਾ ਐਕਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।