ਮਿਕਸ ਲੈਂਡ ਯੂਜ਼ ਖੇਤਰ ਵਿਚ ਚੱਲਣ ਵਾਲੇ ਉਦਯੋਗਾਂ ਲਈ ਇਕ ਸਾਲ ਦਾ ਵਾਧਾ ਮਨਜ਼ੂਰ ਨਹੀਂ-ਠੁਕਰਾਲ
ਲੁਧਿਆਣਾ, 9 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਦਾ ਮੁੱਦਾ ਰੁਕਣ ਦੀ ਬਜਾਏ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ, ਕਿਉਂਕਿ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਉਦਯੋਗਿਕ ਇਕਾਈਆਂ ਦੇ ਸਿਰ ‘ਤੇ ਲਟਕ ਰਹੀ ਉਜਾੜੇ ਦੀ ਤਲਵਾਰ ਨੂੰ ਦੇਖਦੇ ਹੋਏ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਬੀਤੇ ਕੱਲ੍ਹ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਰੋਸ ਮੁਜ਼ਾਹਰਾ ਕਰਕੇ ਇਸ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਦੇਖਦੇ ਹੋਏ ਸੂਬੇ ਦੀ ‘ਆਪ’ ਸਰਕਾਰ ਵਲੋਂ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ, ਪਰ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਇਸ ਨੂੰ ਨਾ ਮਨਜ਼ੂਰ ਦੱਸਿਆ। ਠੁਕਰਾਲ ਦੀ ਅਗਵਾਈ ਹੇਠ ਕਾਰੋਬਾਰੀਆਂ ਵਲੋਂ ਉਦਯੋਗ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਣ ਉਪਰੰਤ ਠੁਕਰਾਲ ਨੇ ਕਿਹਾ ਕਿ ਉਹ ਮੰਤਰੀ ਦਾ ਪੁਤਲਾ ਫੂਕ ਕੇ ਚੁੱਪ ਕਰਕੇ ਨਹੀਂ ਬੈਠਣ ਵਾਲੇ ਮਿਕਸ ਲੈਂਡ ਯੂਜ਼ ਖੇਤਰ ਦਾ ਸਥਾਈ ਹੱਲ ਕਰਵਾ ਕੇ ਹੀ ਰਹਿਣਗੇ।
ਲੁਧਿਆਣਾ, 9 ਅਕਤੂਬਰ (ਜਤਿੰਦਰ ਭੰਬੀ)-ਮਿਕਸ ਲੈਂਡ ਯੂਜ਼ ਦਾ ਮੁੱਦਾ ਰੁਕਣ ਦੀ ਬਜਾਏ ਦਿਨ-ਬ-ਦਿਨ ਭਖਦਾ ਜਾ ਰਿਹਾ ਹੈ, ਕਿਉਂਕਿ ਮਿਕਸ ਲੈਂਡ ਯੂਜ਼ ਖੇਤਰ ਵਿਚ ਲੱਗੀਆਂ ਉਦਯੋਗਿਕ ਇਕਾਈਆਂ ਦੇ ਸਿਰ ‘ਤੇ ਲਟਕ ਰਹੀ ਉਜਾੜੇ ਦੀ ਤਲਵਾਰ ਨੂੰ ਦੇਖਦੇ ਹੋਏ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਹੇਠ ਬੀਤੇ ਕੱਲ੍ਹ ਕਾਰੋਬਾਰੀਆਂ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਬਾਹਰ ਰੋਸ ਮੁਜ਼ਾਹਰਾ ਕਰਕੇ ਇਸ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ ਗਈ ਸੀ, ਜਿਸ ਨੂੰ ਦੇਖਦੇ ਹੋਏ ਸੂਬੇ ਦੀ ‘ਆਪ’ ਸਰਕਾਰ ਵਲੋਂ ਇਕ ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ, ਪਰ ਸਮਾਲ ਸਕੇਲ ਮੈਨੂੰਫੈਕਚਰਜ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਇਸ ਨੂੰ ਨਾ ਮਨਜ਼ੂਰ ਦੱਸਿਆ। ਠੁਕਰਾਲ ਦੀ ਅਗਵਾਈ ਹੇਠ ਕਾਰੋਬਾਰੀਆਂ ਵਲੋਂ ਉਦਯੋਗ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਣ ਉਪਰੰਤ ਠੁਕਰਾਲ ਨੇ ਕਿਹਾ ਕਿ ਉਹ ਮੰਤਰੀ ਦਾ ਪੁਤਲਾ ਫੂਕ ਕੇ ਚੁੱਪ ਕਰਕੇ ਨਹੀਂ ਬੈਠਣ ਵਾਲੇ ਮਿਕਸ ਲੈਂਡ ਯੂਜ਼ ਖੇਤਰ ਦਾ ਸਥਾਈ ਹੱਲ ਕਰਵਾ ਕੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਵਲੋਂ ਜਲਦਬਾਜ਼ੀ ਵਿਚ ਇਕ ਸਾਲ ਦੇ ਵਾਧੇ ਵਾਲਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ, ਜੋ ਕਿ ਸਾਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਹਲੀ ਨਾਲ ਲਏ ਫ਼ੈਸਲੇ ਦੇ ਨਤੀਜੇ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਜਲਦ ਹੀ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਸਵਿੰਦਰ ਸਿੰਘ ਹੂੰਝਣ, ਸੁਮੇਸ਼ ਕੋਛੜ, ਅਸ਼ੋਕ ਪੱਬੀ, ਹਰਜੀਤ ਸਿੰਘ ਪਨੇਸਰ, ਇੰਦਰਜੀਤ ਸਿੰਘ, ਵਿੱਕੀ ਦੁਰਗਾ, ਰਜਨੀਸ਼ ਖੁੱਲਰ, ਗਗਨ ਸ਼ਰਮਾ, ਪਵਨ ਢੰਡ, ਦਵਿੰਦਰ ਭਟਨਾਗਰ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਦਿਨੇਸ਼ ਗੋਗੀਆ, ਕੁਲਦੀਪ ਸਿੰਘ ਸੰਧੂ, ਬਲਬੀਰ ਸਿੰਘ ਰਾਜਾ ਆਦਿ ਹਾਜ਼ਰ ਸਨ।