ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਚੀਮਾ ਅਤੇ ਆਤਮ ਨਗਰ ਤੋਂ ਕੜਵਲ ਨੇ ਦਿੱਤੀ ਵਧਾਈ
ਲੁਧਿਆਣਾ, 9 ਅਕਤੂਬਰ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਫੁੱਲਾਂ ਦਾ ਬੁੱਕਾ ਦੇ ਕੇ ਵਧਾਈ ਦਿੱਤੀ। ਇਸ ਸਬੰਧੀ ਗੱਲਬਾਤ ਕਰਦੇ ਹੋਏ ਚੀਮਾ ਅਤੇ ਕੜਵਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪੰਜਾਬ ਭਰ ਵਿਚ ਹੋਰ ਮਜ਼ਬੂਤ ਹੋਵੇਗੀ।
ਅਜੀਤ ਡੈਸਕ
10-10-2026