11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡਾ. ਕੋਟਨਿਸ ਦੀ 116ਵੀਂ ਜੈਅੰਤੀ ਨੂੰ ਸਮਰਪਿਤ ਦੇਸ਼ ਭਰ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਸ਼ੁਰੂ ਮਨੁੱਖਤਾ ਦੀ ਸੇਵਾ ਸਭ ਤੋਂ ਵੱਡਾ ਧਰਮ-ਸ਼ਾਹੀ ਇਮਾਮ

ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ.

ਪਰਗਟ ਸਿੰਘ, ਜੈਮਲ ਸਿੰਘ ਚੌਹਾਨ 11-10-2026
ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਡਾ. ਕੋਟਨਿਸ ਦੀ 116ਵੀਂ ਜਯੰਤੀ ਅਤੇ ਇੰਡੀਅਨ ਮੈਡੀਕਲ ਮਿਸ਼ਨ ਟੂ ਚਾਈਨਾ ਦੀ 88ਵੀਂ ਵਰ੍ਹੇਗੰਢ ਨੂੰ ਸਮਰਪਿਤ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ, ਸਲੇਮ ਟਾਬਰੀ ਵਲੋਂ ਦੇਸ਼ ਭਰ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪਾਂ ਦੀ ਅੱਜ ਸ਼ੁਰੂਆਤ ਕੀਤੀ ਗਈ। ਇਸੇ ਲੜੀ ਤਹਿਤ ਫੈਜ਼ੀ ਅਕੈਡਮੀ ਗਰੁੱਪ, ਗਲੀ ਨੰਬਰ-1, ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਲਗਾਏ ਕੈਂਪ ਦਾ ਉਦਘਾਟਨ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿਚ ਡਾ. ਕੋਟਨਿਸ ਦੇ ਬੁੱਤ ‘ਤੇ ਫੁੱਲ ਅਰਪਣ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਤੇ ਮਨੁੱਖਤਾ ਦੀ ਸੇਵਾ ਅਤੇ ਭਾਰਤ-ਚੀਨ ਦੀ ਦੋਸਤੀ ਨੂੰ ਮਜ਼ਬੂਤ ਕਰਨ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਨਸਾਨੀਅਤ ਸਭ ਤੋਂ ਵੱਡਾ ਧਰਮ ਹੈ। ਇਸ ਮੌਕੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ, ਕੌਂਸਲਰ ਵਿਜੇ ਕਲਸੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਲੁਧਿਆਣਾ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਅਤੇ ਡਾ. ਰਘਬੀਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਡਾ. ਇੰਦਰਜੀਤ ਸਿੰਘ ਢੀਂਗਰਾ ਨੇ ਦੱਸਿਆ ਕਿ ਕੈਂਪ ਵਿਚ ਕਮਰ ਦਰਦ, ਡਿਸਕ ਪ੍ਰੋਲੈਪਸ, ਲਕਵਾ, ਅਧਰੰਗ, ਸਰਵਾਈਕਲ ਦੀ ਸਮੱਸਿਆ, ਮਾਈਗ੍ਰੇਨ, ਜੋੜਾਂ ਅਤੇ ਗੋਡਿਆਂ ਦੇ ਦਰਦ, ਮਾਨਸਿਕ ਪ੍ਰੇਸ਼ਾਨੀ, ਨੀਂਦ ਨਾ ਆਉਣ, ਦਮਾ, ਸਾਹ ਲੈਣ ਵਿਚ ਦਿੱਕਤ, ਪੁਰਾਣੀ ਜ਼ੁਕਾਮ ਅਤੇ ਨਸ਼ਾ ਮੁਕਤੀ ਸਮੇਤ ਵੱਖ-ਵੱਖ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਐਕਿਊਪੰਕਚਰ ਰਾਹੀਂ ਇਲਾਜ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਕੌਂਸਲਰ ਪਰਮਿੰਦਰ ਮਹਿਤਾ ਨੇ ਡਾ. ਕੋਟਨਿਸ ਐਕਿਊਪੰਕਚਰ ਹਸਪਤਾਲ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਕੌਂਸਲਰ ਵਿਜੇ ਕਲਸੀ ਨੇ ਆਪਣੇ ਇਲਾਕੇ ਵਿਚ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਲਗਾਉਣ ਲਈ ਡਾ. ਇੰਦਰਜੀਤ ਸਿੰਘ ਢੀਂਗਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਮਨੀਸ਼ਾ, ਡਾ. ਰਘਬੀਰ ਸਿੰਘ, ਗਗਨ ਭਾਟੀਆ, ਤਰਸੇਮ ਲਾਲ ਤੋਂ ਇਲਾਵਾ ਫੈਜ਼ੀ ਅਕੈਡਮੀ ਦੇ ਪ੍ਰਧਾਨ ਮੁਹੰਮਦ ਫੈਜ਼ ਆਲਮ, ਜਨਰਲ ਸਕੱਤਰ ਮੁਹੰਮਦ ਫਰੀਦ ਇਸਰਾਈਲ ਅਤੇ ਹਸਪਤਾਲ ਦੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਾਸੋ ਆਪ੍ਰੇਸ਼ਨ ਤਹਿਤ ਭ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕੀਤੀ ਨਵ - ਨਿਯੁਕਤ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।