ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਾ ਜਾਣ-ਸਿੰਮਕ, ਜਥੇ: ਮਲਕਪੁਰ
ਹੰਬੜਾਂ, 10 ਅਕਤੂਬਰ (ਮੇਜਰ ਹੰਬੜਾਂ)-ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਆਲਮਗੀਰ (ਲੁਧਿਆਣਾ) ਦੇ ਲੰਗਰ ਹਾਲ ਵਿਖੇ ਪ੍ਰਵਾਸੀਆਂ ਦੇ ਇਕ ਗਰੁੱਪ ਵਲੋਂ ਸੇਵਾਦਾਰਾਂ ’ਤੇ ਹਮਲਾ ਕਰਨ ਦੀ ਵਾਪਰੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ (ਬ) ਦੇ ਸਰਕਲ ਪ੍ਰਧਾਨ ਜਥੇ. ਕਰਮਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਹਮਲੇ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਾ ਜਾਣ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਜਥੇ: ਕਰਮਜੀਤ ਸਿੰਘ ਮਲਕਪੁਰ
11-10-2026