11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜੀ . ਐਮ . ਟੀ . ਪਬਲਿਕ ਸਕੂਲ ਨੇ ਇਕ ਰੋਜ਼ਾ ਅੰਡਰ -14 ਖੋ - ਖੋ ਟੂਰਨਾਮੈਂਟ ਕਰਵਾਇਆ

ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜੀ. ਐਮ.

ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ, ਜਲੰਧਰ ਬਾਈਪਾਸ ਨੇੜੇ ਪ੍ਰਿੰਸੀਪਲ ਜਸਬੀਰ ਕੌਰ ਬੱਲ ਦੀ ਪ੍ਰਧਾਨਗੀ ਹੇਠ 2026-27 ਅਕਾਦਮਿਕ ਸਾਲ ਲਈ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਐਲ.ਐਸ.ਐਸ.ਸੀ.) ਦੀ ਅਗਵਾਈ ਹੇਠ ਇਕ ਰੋਜ਼ਾ ਅੰਡਰ-14 ਖੋ-ਖੋ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਨਾਮਵਰ ਸਕੂਲਾਂ ਦੇ ਅੰਡਰ-14 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਵਿਚ ਹਿੱਸਾ ਲਿਆ। ਮੁਕਾਬਲੇ ਵਿਚ ਡੀ.ਏ.ਵੀ. ਪਬਲਿਕ ਸਕੂਲ (ਬੀ.ਆਰ.ਐਸ. ਨਗਰ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸ਼ਿਫਾਲੀ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਟੀਮ ਤੀਜੇ ਸਥਾਨ ‘ਤੇ ਰਹੀ। ਸਕੂਲ ਪ੍ਰਿੰਸੀਪਲ ਜਸਬੀਰ ਕੌਰ ਬੱਲ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੀਆਂ ਸਾਰੀਆਂ ਜੇਤੂ ਟੀਮਾਂ ਨੂੰ ਟਰਾਫ਼ੀਆਂ, ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਲਿਵਾਸਾ ਹਸਪਤਾਲ ਵਿਖੇ ਲੁਧਿਆਣਾ ਵਾਸੀ ਸਬ੍ਰੇਨ ਸਟ੍ਰੋਕ ਮਰੀਜ਼ ਨੂੰ ਸਫਲ ਮਕੈਨੀਕਲ ਥ੍ਰੋਮਬੈਕਟੋਮੀ ਰਾਹੀਂ ਮਿਲਿਆ ਨਵਾਂ ਜੀ... ਅਗਲੀ ਖ਼ਬਰ ਜੀ.ਐਮ.ਟੀ. ਇੰਟਰਨੈਸ਼ਨਲ ਪਬਲਿਕ ਸਕੂਲ ਦਾ ਰੋਹਨ ਐਥਲੈਟਿਕਸ ’ਚ ਛਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।