12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੀ.ਏ.ਯੂ. ਦੀ ਵਿਦਿਆਰਥਣ ਨੂੰ ਹਾਈਡਰੋ ਫੀਲਡਜ਼ ਵਿਚ ਨੌਕਰੀ ਦੀ ਪੇਸ਼ਕਸ਼

ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਪੀ. ਏ.

ਸਾਕਸ਼ੀ ਵਰਮਾ 12-10-2026
ਲੁਧਿਆਣਾ, 11 ਅਕਤੂਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਵਿਚ ਐਮ.ਐਸ.ਸੀ. ਸਬਜ਼ੀ ਵਿਗਿਆਨ ਦੀ ਵਿਦਿਆਰਥਣ ਸਾਕਸ਼ੀ ਵਰਮਾ ਨੂੰ ਸੁਰੱਖਿਅਤ ਖੇਤੀ ਅਤੇ ਹਾਈਡਰੋਪੌਨਿਕਸ ਤਕਨਾਲੋਜੀ ਦੇ ਖੇਤਰ ਵਿਚ ਉਘੀ ਕੰਪਨੀ ਹਾਈਡਰੋ ਫੀਲਡਜ਼ ਪ੍ਰਾਈਵੇਟ ਲਿਮਟਿਡ ਵਿਚ ਨੌਕਰੀ ਦਾ ਅਵਸਰ ਹਾਸਲ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਕਾਊਂਸਲਿੰਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੇ ਇੰਚਾਰਜ ਡਾ. ਸੰਦੀਪ ਜੈਨ ਨੇ ਦੱਸਿਆ ਕਿ ਕੰਪਨੀ ਵੱਲੋਂ ਬਿਨੈਪੱਤਰ ਅਤੇ ਇੰਟਰਵਿਊ ਦੀ ਪ੍ਰਕਿਰਿਆ ਤੋਂ ਬਾਅਦ ਇਹ ਚੋਣ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰੰਗੀਨ ਸ਼ਿਮਲਾ ਮਿਰਚਾਂ ਦੇ ਖੇਤਰ ਵਿਚ ਸੰਬੰਧਿਤ ਕੰਪਨੀ ਨਵੀਆਂ ਤਕਨੀਕਾਂ ਲਾਗੂ ਕਰਨ ਲਈ ਜਾਣੀ ਜਾਂਦੀ ਹੈ। ਲੰਬੇ ਸਮੇਂ ਦੀ ਯੋਜਨਾਬੰਦੀ ਤਹਿਤ ਕੁਮਾਰੀ ਵਰਮਾ ਨੂੰ ਚੁਣ ਕੇ ਕੰਪਨੀ ਨੇ ਪੀ.ਏ.ਯੂ. ਦੇ ਵਿਦਿਆਰਥੀਆਂ ਦੀ ਅਕਾਦਮਿਕ ਯੋਗਤਾ ਅਤੇ ਕਾਬਲੀਅਤ ਨੂੰ ਪ੍ਰਮੁੱਖਤਾ ਦਿੱਤੀ ਹੈ। ਪੀ.ਏ.ਯੂ. ਦੇ ਮੌਜੂਦਾ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਆਈ ਏ ਐੱਸ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਇਸ ਚੋਣ ਲਈ ਵਿਦਿਆਰਥਣ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵੋਟਰ ਸੂਚੀ ਵਿਚ ਗ਼ਲਤ ਫ਼ੋਟੋਆਂ ਨੇ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ’ ਤੇ ਖੜ੍ਹੇ ਕੀਤੇ ਸਵਾਲ - ਤਲਵਾੜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਵਿਖੇ ਗੁਰੂ ਰਾਮਦਾਸ ਕੀਰਤਨੀਏ ਜਥੇ ਵਲੋਂ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।