ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਆਲਮਗੀਰ ਵਿਖੇ ਦਸਤਾਰ ਮੁਕਾਬਲੇ ਮੰਗਲਵਾਰ ਨੂੰ - ਮੈਂਬਰ ਆਲਮਗੀਰ
ਆਲਮਗੀਰ 12 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨੌਜਵਾਨ ਵਰਗ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸੁੰਦਰ ਦਸਤਾਰ ਮੁਕਾਬਲੇ 13 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਜਾਣਗੇ, ਜਿਸ ਤਹਿਤ ਪਹਿਲਾ ਵਰਗ 8 ਤੋਂ 12 ਸਾਲ, ਦੂਜਾ 13 ਤੋਂ 15 ਸਾਲ ਅਤੇ ਤੀਸਰਾ ਵਰਗ 16 ਤੇ 21 ਸਾਲ ਤੱਕ ਦੇ ਬੱਚਿਆਂ ਦਰਮਿਆਨ ਹੋਵੇਗਾ।
ਆਲਮਗੀਰ 12 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨੌਜਵਾਨ ਵਰਗ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਸੁੰਦਰ ਦਸਤਾਰ ਮੁਕਾਬਲੇ 13 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਤਿੰਨ ਵਰਗਾਂ ਵਿਚ ਕਰਵਾਏ ਜਾਣਗੇ, ਜਿਸ ਤਹਿਤ ਪਹਿਲਾ ਵਰਗ 8 ਤੋਂ 12 ਸਾਲ, ਦੂਜਾ 13 ਤੋਂ 15 ਸਾਲ ਅਤੇ ਤੀਸਰਾ ਵਰਗ 16 ਤੇ 21 ਸਾਲ ਤੱਕ ਦੇ ਬੱਚਿਆਂ ਦਰਮਿਆਨ ਹੋਵੇਗਾ। ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ ਅਤੇ 20 ਕਿੱਲੋਮੀਟਰ ਏਰੀਏ ਦੇ ਬੱਚੇ ਹੀ ਦਸਤਾਰ ਮੁਕਾਬਲੇ ਵਿਚ ਹਿੱਸਾ ਲੈਣ ਦੇ ਯੋਗ ਹੋਣਗੇ। ਦਸਤਾਰ ਮੁਕਾਬਲੇ ਦੌਰਾਨ ਜੇਤੂਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ, ਦਸਤਾਰਾਂ ਤੇ ਟਰਾਫ਼ੀਆਂ ਨਾਲ ਸਨਮਾਨਿਤ ਅਤੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀਨੀਅਰ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਪੀਤਾ ਆਲਮਗੀਰ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਭਾਈ ਮਨਦੀਪ ਸਿੰਘ ਖ਼ੁਰਦ ਮੁੱਖ ਸੇਵਾਦਾਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਟੀਮ ਵਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਜੂ ਆਲਮਗੀਰ, ਸਰਕਲ ਪ੍ਰਧਾਨ ਨਗਿੰਦਰ ਸਿੰਘ ਬਿੱਟੂ, ਹਲਕਾ ਦੋਰਾਹਾ ਤੋਂ ਮੁੱਖ ਪ੍ਰਚਾਰਕ ਭਾਈ ਕੁਲਦੀਪ ਸਿੰਘ, ਹਰਮਨ ਸਿੰਘ ਆਸੀਂ ਕਲਾਂ, ਕੁਲਵਿੰਦਰ ਸਿੰਘ ਆਲਮਗੀਰ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਇੰਟਰਨੈਸ਼ਨਲ ਦਸਤਾਰ ਕੋਚ ਹਰਪ੍ਰੀਤ ਸਿੰਘ ਚੀਮਾ, ਤਲਵਿੰਦਰ ਸਿੰਘ ਰਿਕਾਰਡ ਕੀਪਰ, ਅਮਨਦੀਪ ਸਿੰਘ ਖ਼ਜ਼ਾਨਚੀ, ਸਿਕੰਦਰ ਸਿੰਘ ਚੁਬਕੀ ਆਦਿ ਹਾਜ਼ਰ ਸਨ।