14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਾਬਕਾ ਮੇਅਰ ਗੋਹਲਵੜੀਆ ਨੂੰ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਸੂਬਾ ਜਨਰਲ ਸਕੱਤਰ ਕੀਤਾ ਨਿਯੁਕਤ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸੇਵਾਵਾਂ ਨਿਭਾ ਰਹੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੂੰ ਪਾਰਟੀ ਵਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਡਾ.

ਹਰਚਰਨ ਸਿੰਘ ਗੋਹਲਵੜੀਆ 14-10-2026
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸੇਵਾਵਾਂ ਨਿਭਾ ਰਹੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ ਨੂੰ ਪਾਰਟੀ ਵਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਡਾ. ਦਲਜੀਤ ਸਿੰਘ ਚੀਮਾ ਵਲੋਂ ਅੱਜ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਹਰਚਰਨ ਸਿੰਘ ਗੋਹਲਵੜੀਆ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਸੂਬਾ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ ਅਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਲੋਕਾਂ ਵਲੋਂ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜੋ ਕਿ ਇਸ ਗੱਲ ਦਾ ਸੰਕੇਤ ਹੈ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਸੌਂਪਣ ਦਾ ਮਨ ਬਣਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹਰਚਰਨ ਸਿੰਘ ਗੋਹਲਵੜੀਆ ਦੇ ਸਪੁੱਤਰ ਐਡਵੋਕੇਟ ਅਮਨਜੋਤ ਸਿੰਘ ਗੋਹਲਵੜੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਰਾਜਿੰਦਰ ਸਿੰਘ ਕਲਸੀ ਅਗਲੀ ਖ਼ਬਰ ਵਿਆਹੁਤਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।