13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਧਾਨ ਜੇ. ਐਸ. ਦਿਓਲ, ਮਹਿੰਦਰ ਪਾਲ ਸਿੰਘ, ਗੁਰਜੰਟ ਸਿੰਘ

ਲੁਧਿਆਣਾ, 13 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਿਕ ਤੇ ਢਿੱਲੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਗਈ ਹੈ।

ਅਜੀਤ ਡੈਸਕ 14-10-2026
ਲੁਧਿਆਣਾ, 13 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਦੇ ਨਕਾਰਾਤਮਿਕ ਤੇ ਢਿੱਲੇ ਵਤੀਰੇ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਤਿੱਖੀ ਚਿਤਾਵਨੀ ਦਿੱਤੀ ਗਈ ਹੈ। ਪਿਛਲੇ ਦਿਨੀਂ ਪਟਿਆਲਾ ਸਟਾਫ਼ ਵਲੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਪਹੁੰਚ ਕੀਤੀ ਗਈ ਸੀ, ਜਿਥੇ ਮੰਤਰੀ ਦੇ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਨਿਰਾਸ਼ ਮੁੜਨਾ ਪਿਆ। ਹਾਲਾਂਕਿ ਅਗਲੇ ਦਿਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿਹਤ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੀਟਿੰਗ ਲਈ ਬੁਲਾ ਕੇ ਜਲਦੀ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਗਿਆ, ਪਰ ਅਫ਼ਸਰਸ਼ਾਹੀ ਦੇ ਅੜੀਅਲ ਰਵੱਈਏ ਕਾਰਨ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਵਿਭਾਗ ਵਲੋਂ ਭਰੋਸੇ ਦੇ ਕੇ ਸਿਰਫ਼ ਸਮਾਂ ਟਪਾਇਆ ਜਾ ਰਿਹਾ ਹੈ। ਯੂਨੀਅਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ, ਚੀਫ਼ ਐਡਵਾਈਜ਼ਰ ਮਹਿੰਦਰ ਪਾਲ ਸਿੰਘ ਪਟਿਆਲਾ ਤੇ ਜਨਰਲ ਸੈਕਟਰੀ ਗੁਰਜੰਟ ਸਿੰਘ ਖੰਨਾ ਨੇ ਸਾਂਝੇ ਤੌਰ ‘ਤੇ ਉੱਚ ਅਫ਼ਸਰਸ਼ਾਹੀ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਵਲੋਂ ਭ੍ਰਿਸ਼ਟ ਅਤੇ ਗ਼ੈਰ-ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ, ਪਰ ਉੱਚ ਅਧਿਕਾਰੀਆਂ ਵਲੋਂ ਉਨ੍ਹਾਂ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਦੋਸ਼ੀ ਅਫ਼ਸਰਸ਼ਾਹੀ ਨੂੰ ਅੱਖੋਂ-ਪਰੋਖੇ ਕਰਕੇ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੀਤੀ 19 ਜੁਲਾਈ ਨੂੰ ਵਿੱਤ ਮੰਤਰੀ ਵਲੋਂ 10 ਦਿਨਾਂ ਵਿਚ ਮਸਲਾ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ 3 ਮਹੀਨੇ ਬੀਤਣ ‘ਤੇ ਵੀ ਫਾਈਲ ਉਥੇ ਹੀ ਪੈਂਡਿੰਗ ਹੈ ਅਤੇ ਐਸੋਸੀਏਸ਼ਨ ਦੀ ਮੀਟਿੰਗ 3 ਵਾਰ ਰੱਦ ਕਰਕੇ ਮੁਲਾਜ਼ਮਾਂ ਦੇ ਸਬਰ ਦਾ ਇਮਤਿਹਾਨ ਲਿਆ ਜਾ ਰਿਹਾ ਹੈ। ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਸਪੱਸ਼ਟ ਐਲਾਨ ਕੀਤਾ ਕਿ 14 ਅਕਤੂਬਰ ਨੂੰ ਪੰਜਾਬ ਸਕੱਤਰੇਤ ਵਿਖੇ ਹੋਣ ਵਾਲੀ ਸਬ-ਕਮੇਟੀ ਦੀ ਮੀਟਿੰਗ ਸਰਕਾਰ ਲਈ ਆਖ਼ਰੀ ਚਿਤਾਵਨੀ ਹੈ।
ਪਿਛਲੀ ਖ਼ਬਰ ਭਾਵਾਧਸ ਵਲੋਂ 25 ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀ ਪ੍ਰਚਾਰ ਸਮੱਗਰੀ ਜਾਰੀ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਹੌਬੀ ਵਪਾਰ ਸੈੱਲ ਦੇ ਸਹਿ ਕਨਵੀਨਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।