ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਦੀਪ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋਂ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ।
ਸ
ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ
15-10-2026
ਲੁਧਿਆਣਾ, 14 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਦੀਪ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ, ਅੱਜ ਲੋੜ ਹੈ ਗੁਰੂ ਸਾਹਿਬ ਦੀ ਸਿੱਖਿਆਵਾਂ, ਉਪਦੇਸ਼ਾਂ ਨੂੰ ਵੱਧ ਤੋਂ ਵੱਧ ਸਮੁੱਚੀ ਮਨੁੱਖਤਾ ਤੱਕ ਪਹੁੰਚਣ ਦੀ ਤਾਂ ਹੀ ਸ਼ਹੀਦੀ ਸ਼ਤਾਬਦੀ ਮਨਾਉਣੀ ਸਫਲਾ ਹੋ ਸਕੇਗੀ। ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆਂ, ਤਜਿੰਦਰਪਾਲ ਸਿੰਘ ਮਕੱੜ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।