16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜੇਲ੍ਹ ਵਿਚੋਂ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਸੱਤ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 16-10-2026
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਸੱਤ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਜੇਲ੍ਹ ਦੀ ਚੈਕਿੰਗ ਕਰ ਰਹੇ ਸਨ ਤਾਂ ਜੇਲ੍ਹ ਦੀ ਦੀਵਾਰ ਦੇ ਨੇੜੇ ਇਕ ਬੈਗ ਲਾਵਾਰਸ ਹਾਲਤ ਵਿਚ ਪਿਆ ਸੀ, ਜਦੋਂ ਬੈਗ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ ਸੱਤ ਮੋਬਾਈਲ ਅਤੇ ਤੰਬਾਕੂ ਦੇ ਪੈਕਟ ਬਰਾਮਦ ਕੀਤੇ ਗਏ। ਜੇਲ੍ਹ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਸਾਮਾਨ ਬਾਹਰੋਂ ਕੁੱਝ ਵਿਅਕਤੀਆਂ ਵਲੋਂ ਬੰਦੀਆਂ ਨੂੰ ਭੇਜਿਆ ਗਿਆ ਸੀ। ਜੇਲ੍ਹ ਅਤੇ ਪੁਲਿਸ ਅਧਿਕਾਰੀ ਹੁਣ ਇਹ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੈਮਿਸਟ ਤੋਂ ਲਈ ਦਵਾਈ ਖਾਣ ਨਾਲ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।