ਨਾਬਾਲਗ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲਾ ਚਪੜਾਸੀ ਗ੍ਰਿਫ਼ਤਾਰ
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਵਿਦਿਆਰਥਣ ਨਾਲ ਛੇੜਖਾਨੀ ਕਰਨ ਵਾਲੇ ਚਪੜਾਸੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪ੍ਰਿੰਸਪਾਲ ਵਾਸੀ ਸਰਦਾਰ ਨਗਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਅਜੀਤ ਡੈਸਕ
18-10-2026