18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਪੁੱਜ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਸ ਵਿਚ ਆਸਾ ਦੀ ਵਾਰ ਦੇ ਕੀਰਤਨ, ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤੀ ਰੂਪ ਵਿਚ ਕੀਤੇ ਗਏ।

ਅਜੀਤ ਡੈਸਕ 18-10-2026
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਪੁੱਜ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਸ ਵਿਚ ਆਸਾ ਦੀ ਵਾਰ ਦੇ ਕੀਰਤਨ, ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਦੇ ਜਾਪ ਸੰਗਤੀ ਰੂਪ ਵਿਚ ਕੀਤੇ ਗਏ। ਉਪਰੰਤ ਕੀਰਤਨ ਸਮਾਗਮ ਹੋਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਜੋਧਬੀਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਨੇ ਗੁਰੂ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕੱਤਕ ਮਹੀਨੇ ਦੀ ਸੰਗਰਾਂਦ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਵਲੋਂ ਕੀਰਤਨੀ ਜਥਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਹਰਵਿੰਦਰ ਸਿੰਘ ਚਾਵਲਾ, ਨਵਦੀਪ ਸਿੰਘ ਬਿੰਦਰਾ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕੱਤਕ ਮਹੀਨੇ ਦੀ ਆਰੰਭਤਾ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਮੁੱਖ ਮੰਤਰੀ ਦੇ ਪੋਸਟਰ ਪਾੜਨ ਅਤੇ ਦੁਕਾਨ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ ਕੇਸ ਦਰਜ ਅਗਲੀ ਖ਼ਬਰ ਮੈਡੀਵੇਜ਼ ਹਸਪਤਾਲ ਵਿਖੇ ਮੁਫ਼ਤ ਪੇਟ ਅਤੇ ਜਿਗਰ ਦੇ ਰੋਗਾਂ ਦਾ ਕੈਂਪ ਅੱਜ-ਡਾ. ਅਜਮੇਰ ਸਿੰਘ ਕਾਲੜਾ ਕੈਂਪ ਵਿਚ ਪੇਟ ਅਤੇ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।