19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਹਲਕਾ ਸਾਹਨੇਵਾਲ ਵਿਖੇ ਕਾਂਗਰਸ ਦੀ ਹੋਈ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ 2027 ’ ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਅਤੇ ‘ ਆਪ ’ ਦਾ ਹੋਵੇਗਾ ਬੋਰੀਆ ਬਿਸਤਰਾ ਗੋਲ - ਪਾਲ ਗਰੇਵਾਲ

ਭਾਮੀਆਂ ਕਲਾਂ/ ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ’ਚ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਕਾਂਗਰਸੀਆਂ ਨੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਾਲ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਆਏ ਦਿਨ ਗਰਾਫ਼ ਡਿਗ ਰਿਹਾ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ 2027 ’ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਅਤੇ ‘ਆਪ’ ਦਾ ਹੋਵੇਗਾ ਬੋਰੀਆ ਬਿਸਤਰਾ ਗੋਲ ਹੋਵੇਗਾ।

ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਤੇ ਹੋਰ। ਅਜੀਤ ਤਸਵੀਰ 19-10-2026
ਭਾਮੀਆਂ ਕਲਾਂ/ ਲੁਧਿਆਣਾ, 18 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ’ਚ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਹਲਕਾ ਸਾਹਨੇਵਾਲ ਦੇ ਕਾਂਗਰਸੀਆਂ ਨੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਾਲ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਆਏ ਦਿਨ ਗਰਾਫ਼ ਡਿਗ ਰਿਹਾ ਹੈ, ਜੋ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ 2027 ’ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਅਤੇ ‘ਆਪ’ ਦਾ ਹੋਵੇਗਾ ਬੋਰੀਆ ਬਿਸਤਰਾ ਗੋਲ ਹੋਵੇਗਾ। ਇਸ ਮੌਕੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ, ਖ਼ਲੀਲ ਮੁਹੰਮਦ, ਸੁਖਪ੍ਰੀਤ ਸਿੰਘ ਢੀਂਡਸਾ, ਪ੍ਰਧਾਨ ਕਾਲਾ ਸਿੱਧੂ ਅਤੇ ਅਲੀ ਰਾਮਨਗਰ ਤੋਂ ਕਲਾਮੂਦੀਨ ਜੀ ਸਮੇਤ ਇਕੱਠੇ ਹੋਏ ਹੋਰਨਾਂ ਆਗੂਆਂ ਦੀ ਇਸ ਮੁਲਾਕਾਤ ਨੂੰ ਇਲਾਕੇ ਵਿਚ ਪਾਰਟੀ ਦੇ ਆਪਸੀ ਤਾਲਮੇਲ ਅਤੇ ਜਥੇਬੰਦਕ ਮਜ਼ਬੂਤੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਉਪਰੋਕਤ ਆਗੂਆਂ ਨੇ ਕਿਹਾ ਕਿ ਪਾਲ ਸਿੰਘ ਗਰੇਵਾਲ ਜੀ ਬਹੁਤ ਹੀ ਇਮਾਨਦਾਰ ਨੇਕ ਛਵੀ ਦੇ ਮਾਲਕ ਸਮਝਦਾਰ ਤਜਰਬੇਕਾਰ ਅਤੇ ਸੀਨੀਅਰ ਆਗੂ ਹਨ ਜਿਨ੍ਹਾਂ ਦੀ ਯੋਗ ਅਗਵਾਈ ਦੇ ਵਿਚ ਹਲਕੇ ਦੀ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਦੌਰਾਨ ਪਾਲ ਸਿੰਘ ਗਰੇਵਾਲ ਨੇ ਵੀ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕਾਂ ਨਾਲ ਉਸ ਦਾ ਸਿੱਧਾ ਸੰਪਰਕ ਹੁੰਦਾ ਹੈ। ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਮਿਲ-ਜੁੱਲ ਕੇ ਕੰਮ ਕਰਨ ਦੀ ਲੋੜ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੀ ਆਵਾਜ਼ ਨੂੰ ਸਬੰਧਿਤ ਮੰਚਾਂ ਤੱਕ ਪਹੁੰਚਾਉਣਾ ਅਤੇ ਲੋਕ ਹਿਤਾਂ ਲਈ ਡਟ ਕੇ ਖੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਲਾਕੇ ਦੇ ਕਾਂਗਰਸੀ ਆਗੂਆਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਗਤੀਵਿਧੀਆਂ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਤੇ ਪਾਇਲਟ ਦਾ ਚੀਮਾ ਨੇ ਕੀਤਾ ਸਵਾਗਤ ਆਉਂਦੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਹਕੀਕਤ ਬਾਰੇ ਦੱਸਿਆ ਅਗਲੀ ਖ਼ਬਰ ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਸਾਲਾਨਾ ਖੇਡ ਮੇਲਾ ‘ ਸਮੈਸ਼ - 2026’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।