ਚਾਚੇ ਦੀ ਕੁੱਟਮਾਰ ਕਰ ਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਭਤੀਜੇ ਸਮੇਤ ਚਾਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚਾਚੇ ਦੀ ਕੁੱਟਮਾਰ ਕਰਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਭਤੀਜੇ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦੁਰਗਾ ਪ੍ਰਸ਼ਾਦ ਵਾਸੀ ਬਰਾਊਨ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਦੇ ਭਤੀਜੇ ਸ਼ਿਵ ਕੁਮਾਰ, ਰਾਜ ਕੁਮਾਰ, ਅਸ਼ੋਕ ਕੁਮਾਰ, ਸ਼ੈਲੂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 18 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਚਾਚੇ ਦੀ ਕੁੱਟਮਾਰ ਕਰਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਭਤੀਜੇ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦੁਰਗਾ ਪ੍ਰਸ਼ਾਦ ਵਾਸੀ ਬਰਾਊਨ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਦੇ ਭਤੀਜੇ ਸ਼ਿਵ ਕੁਮਾਰ, ਰਾਜ ਕੁਮਾਰ, ਅਸ਼ੋਕ ਕੁਮਾਰ, ਸ਼ੈਲੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿਚ ਸ਼ੈਲੂ ਨੂੰ ਕਾਬੂ ਕਰ ਲਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਈਸਾ ਨਗਰੀ ਪੂਲੀ ਨੇੜੇ ਜਾ ਰਿਹਾ ਸੀ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਅਤੇ ਉਸਦੀ ਕੁੱਟਮਾਰ ਕਰਨ ਲੱਗ ਪਏ। ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ 10 ਹਜ਼ਾਰ ਦੀ ਨਗਦੀ ਅਤੇ ਮੋਬਾਈਲ ਖੋਹ ਲਿਆ ਤੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਨਾਮਜ਼ਦ ਬਾਕੀ ਕਥਿਤ ਦੋਸ਼ੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ।