20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਾਰਡ ਨੰਬਰ 32 ਦੇ ਇਲਾਕੇ ਸ਼ਾਂਤੀ ਨਗਰ ਵਿਚ ਗਲੀਆਂ ਬਣਾਉਣ ਦੇ ਕੰਮ ਦੀ ਹੋਈ ਸ਼ੁਰੂਆਤ

ਢੰਡਾਰੀ ਕਲਾਂ/ਲੁਧਿਆਣਾ, 19 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਅਧੀਨ ਆਉਂਦੇ ਸ਼ਾਂਤੀ ਨਗਰ ਇਲਾਕੇ ਵਿਚ ਤਿੰਨ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਹਲਕਾ ਦੱਖਣੀ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਦੱਸਿਆ ਕਿ ਇਨ੍ਹਾਂ ਗਲੀਆਂ ਨੂੰ ਬਣਾਉਣ ’ਤੇ ਕਰੀਬ 31 ਲੱਖ 63 ਹਜ਼ਾਰ ਦੀ ਲਾਗਤ ਆਵੇਗੀ।

ਅਜੀਤ ਡੈਸਕ 20-10-2026
ਢੰਡਾਰੀ ਕਲਾਂ/ਲੁਧਿਆਣਾ, 19 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਕਲਾਂ ਵਾਰਡ ਨੰਬਰ 32 ਅਧੀਨ ਆਉਂਦੇ ਸ਼ਾਂਤੀ ਨਗਰ ਇਲਾਕੇ ਵਿਚ ਤਿੰਨ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੌਂਸਲਰ ਜਸਵਿੰਦਰ ਸਿੰਘ ਵੀਰੂ ਅਤੇ ਹਲਕਾ ਦੱਖਣੀ ਕਾਂਗਰਸ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਵਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਦੱਸਿਆ ਕਿ ਇਨ੍ਹਾਂ ਗਲੀਆਂ ਨੂੰ ਬਣਾਉਣ ’ਤੇ ਕਰੀਬ 31 ਲੱਖ 63 ਹਜ਼ਾਰ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ 80 ਐਮ.ਐਮ. ਇੰਟਰਲਾਕ ਟਾਈਲਾਂ ਨਾਲ ਇਹ ਗਲੀਆਂ ਤਿਆਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਇਨ੍ਹਾਂ ਗਲੀਆਂ ਨੂੰ ਪੱਕਾ ਕੀਤਾ ਜਾਵੇ, ਲੋਕਾਂ ਦੀ ਇਸ ਮੰਗ ਨੂੰ ਧਿਆਨ ਵਿਚ ਰੱਖਦਿਆਂ ਅੱਜ ਉਨ੍ਹਾਂ ਵਲੋਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਜੋ ਕਿ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਗਲੀਆਂ ਬਣਨ ਉਪਰੰਤ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਹਲਕਾ ਦੱਖਣੀ ਦੀਆਂ ਸਾਰੀਆਂ ਗਲੀਆਂ ਅਤੇ ਸੜਕਾਂ ਨੂੰ ਪਹਿਲ ਦੇ ਆਧਾਰ ‘ਤੇ ਬਣਾਇਆ ਜਾਵੇਗਾ ਅਤੇ ਜਿਹੜੇ ਵੀ ਵਿਕਾਸ ਕਾਰਜਾਂ ਦੇ ਕੰਮ ਰਹਿੰਦੇ ਹਨ, ਉਹ ਵੀ ਸਰਕਾਰ ਬਣਨ ਤੋਂ ਬਾਅਦ ਜਲਦ ਕਰਵਾਏ ਜਾਣਗੇ। ਕੌਂਸਲਰ ਵੀਰੂ ਨੇ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਵਾਸੀ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ ਤਾਂ ਜੋ ਉਸ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਇਸ ਮੌਕੇ ਅਨਮੋਲ ਦੱਤ, ਜਸਬੀਰ ਸਿੰਘ ਲੰਬੜਦਾਰ, ਹਰਪ੍ਰੀਤ ਸਿੰਘ, ਗੁਰਿੰਦਰ ਸਿੰਘ ਗੈਰੀ, ਪ੍ਰਮੋਦ ਚੌਬੇ, ਵਿਜੈ ਗੌਸਵਾਮੀ, ਸੁਭਾਸ਼ ਗੁਪਤਾ, ਆਨੰਦ ਸਾਹਨੀ, ਵਕੀਲ, ਨੰਦ ਲਾਲ, ਪੰਕਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਨ-ਬ-ਦਿਨ ਵਧ ਰਹੀ ਮੈਡੀਕਲ ਨਸ਼ਿਆਂ ਦੀ ਭਰਮਾਰ ਨੂੰ ਰੋਕਣ ਲਈ ਜਵਾਬਦੇਹ ਆਖ਼ਰ ਕੌਣ? ਮਨਜੀਤ ਸਿੰਘ ਦੁੱਗਰੀ ਅਗਲੀ ਖ਼ਬਰ ਦਸਵੀਂ ਦਾ ਦਿਹਾੜਾ ਤੇ ਬਰਸੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।