20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੀ.ਏ.ਵੀ. ਪਬਲਿਕ ਸਕੂਲ ਪੱਖੋਵਾਲ ਰੋਡ ਵਲੋਂ ਮਹਾਤਮਾ ਅਨੰਦ ਸਵਾਮੀ ਜੀ ਦਾ ਜਨਮ ਦਿਹਾੜਾ ਮਨਾਇਆ

ਫੁੱਲਾਂਵਾਲ 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ. ਏ.

ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਮਹਾਤਮਾ ਅਨੰਦ ਸਵਾਮੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਮੌਕੇ ਲਗਾਏ ਖ਼ੂਨਦਾਨ ਕੈਂਪ ਦੌਰਾਨ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਖ਼ੂਨ ਦਾਨੀਆਂ ਨਾਲ। ਤਸਵੀਰ-ਮਨਜੀਤ ਸਿੰਘ ਦੁੱਗਰੀ 20-10-2026
ਫੁੱਲਾਂਵਾਲ 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਸੜਕ, ਲੁਧਿਆਣਾ ਵਿਖੇ ਮਹਾਤਮਾ ਅਨੰਦ ਸਵਾਮੀ ਜੀ ਦਾ 144ਵਾਂ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਅਧਿਆਤਮਕ ਉਤਸ਼ਾਹ ਅਤੇ ਨਿਰਸਵਾਰਥ ਸੇਵਾ ਦੇ ਨੇਕ ਆਦਰਸ਼ ਪ੍ਰਤੀ ਅਟੁੱਟ ਵਚਨਬੱਧਤਾ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਪਵਿੱਤਰ ਹਵਨ ਨਾਲ ਹੋਈ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕਰਦਿਆਂ ਮਹਾਤਮਾ ਆਨੰਦ ਸਵਾਮੀ ਜੀ ਵਲੋਂ ਦਰਸਾਏ ਦਇਆ, ਪਰਉਪਕਾਰ ਅਤੇ ਮਨੁੱਖਤਾ ਦੀ ਸੇਵਾ ਦੇ ਸਦੀਵੀ ਆਦਰਸ਼ਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਆਰੀਆ ਰਤਨ, ਪਦਮ ਸ਼੍ਰੀ ਐਵਾਰਡੀ ਮਾਣਯੋਗ ਡਾ. ਪੂਨਮ ਸੂਰੀ, ਪ੍ਰਧਾਨ, ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ (ਡੀ.ਏ.ਵੀ.ਸੀ.ਐਮ.ਸੀ.), ਨਵੀਂ ਦਿੱਲੀ ਅਤੇ ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਉਪ ਸਭਾ,ਪੰਜਾਬ ਦੇ ਸ਼ੁੱਭ ਆਸ਼ੀਰਵਾਦ ਅਤੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਦੀ ਯੋਗ ਅਗਵਾਈ ਹੇਠ ਸਕੂਲ ਵਲੋਂ ਮਹਾਤਮਾ ਜੀ ਨੂੰ ਦਿਲੀ ਸ਼ਰਧਾਂਜਲੀ ਵਜੋਂ ਦਯਾਨੰਦ ਮੈਡੀਕਲ ਕਾਲਜ ਐਂਡ ਹਸਪਤਾਲ (ਡੀ.ਐਮ.ਸੀ.ਐਚ.), ਲੁਧਿਆਣਾ ਦੇ ਸਹਿਯੋਗ ਨਾਲ ਇਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਦਾ ਸੰਚਾਲਨ ਡੀ.ਐਮ.ਸੀ.ਐਚ., ਲੁਧਿ ਆਣਾ ਦੇ ਬਲੱਡ ਬੈਂਕ ਵਿਭਾਗ ਦੇ ਮੁਖੀ ਡਾ. ਰਾਜੇਸ਼ ਕੁਮਾਰ ਦੀ ਦੇਖ-ਰੇਖ ਹੇਠ ਕੀਤਾ ਗਿਆ। ਇਸ ਦੌਰਾਨ ਸਕੂਲ ਦੀ ਮੈਡੀਕਲ ਕਮੇਟੀ, ਆਰੀਆ ਯੁਵਾ ਸਮਾਜ, ਐਨ.ਐਸ.ਐਸ. ਅਤੇ ਐਨ.ਸੀ.ਸੀ. ਯੂਨਿਟਾਂ ਦੇ ਸਹਿਯੋਗ ਨਾਲ ਵਲੰਟੀਅਰਾਂ ਨੇ ਇਸ ਨੇਕ ਕਾਰਜ ਵਿਚ ਪੂਰੇ ਮਨ ਨਾਲ ਹਿੱਸਾ ਲਿਆ। ਇਸ ਸਮਾਗਮ ਨੂੰ ਬੌਧਿਕ ਅਤੇ ਸਿਰਜਣਾਤਮਿਕ ਰੰਗ ਦੇਣ ਲਈ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਸੂਤਰ-ਵਾਕ ਲੇਖਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਵਿਚਾਰਸ਼ੀਲ ਲੇਖਣੀ ਰਾਹੀਂ ਮਹਾਤਮਾ ਆਨੰਦ ਸਵਾਮੀ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਨੇਕ ਵਿਚਾਰਾਂ ਨੂੰ ਪ੍ਰਗਟ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਸਮੂਹ ਖ਼ੂਨਦਾਨੀਆਂ ਅਤੇ ਡੀ.ਐਮ.ਸੀ.ਐਚ., ਲੁਧਿਆਣਾ ਦੀ ਸਮਰਪਿਤ ਮੈਡੀਕਲ ਟੀਮ ਦਾ ਮਨੁੱਖਤਾ ਦੀ ਸੇਵਾ ਵਿਚ ਪਾਏ ਅਮੁੱਲ ਯੋਗਦਾਨ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਦੀਆਂ ਵੱਖ-ਵੱਖ ਕਮੇਟੀਆਂ ਅਤੇ ਵਿਦਿਆਰਥੀ ਸਵੈ-ਸੇਵਕ ਇਕਾਈਆਂ ਵਲੋਂ ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਕੀਤੇ ਗਏ ਸਾਂਝੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਆਨੰਦ ਸਵਾਮੀ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਅਤੇ ਦਇਆ, ਨਿਮਰਤਾ ਤੇ ਨਿਸ਼ਕਾਮ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰੀਏ।
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਸਕੂਲ ’ਚ ਵਿਗਿਆਨ ਤੇ ਗਣਿਤ ਪ੍ਰਦਰਸ਼ਨੀ ਅਗਲੀ ਖ਼ਬਰ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ 121ਵੇਂ ਜਨਮ ਦਿਨ ਮੌਕੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।