20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ਤਹਿਤ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪੇ ਪੱਤਰ

ਲੁਧਿਆਣਾ, 19 ਅਕਤੂਬਰ (ਡਾ: ਤਰਲੋਚਨ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਪਿਛਲੇ ਦਿਨੀਂ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਰੋਹ ਵਿਚ ਆਏ ਲੋਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਜਾ ਰਹੀ ਹੈ। ਐਕਸ਼ਨ ਕਮੇਟੀ ਮਾਨਸਾ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਿਸ ਪੰਜਾਬ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਵਿਧਾਇਕਾਂ ਤੇ ਮੰਤਰੀਆਂ ਨੂੰ ‘ਲਾਹਨਤੀ ਪੱਤਰ’ ਸੌਂਪੇ ਗਏ।

ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਦਫ਼ਤਰ ਬਾਹਰ ਰੋਸ ਜ਼ਾਹਿਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਮਿਤ ਗੁਸਾਈਂ ਤੇ ਹੋਰ। ਤਸਵੀਰ : ਸੇਵਕ ਸਿੰਘ 20-10-2026
ਲੁਧਿਆਣਾ, 19 ਅਕਤੂਬਰ (ਡਾ: ਤਰਲੋਚਨ ਸਿੰਘ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਪਿਛਲੇ ਦਿਨੀਂ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਰੋਹ ਵਿਚ ਆਏ ਲੋਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਜਾ ਰਹੀ ਹੈ। ਐਕਸ਼ਨ ਕਮੇਟੀ ਮਾਨਸਾ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਵਾਰਿਸ ਪੰਜਾਬ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਵਿਧਾਇਕਾਂ ਤੇ ਮੰਤਰੀਆਂ ਨੂੰ ‘ਲਾਹਨਤੀ ਪੱਤਰ’ ਸੌਂਪੇ ਗਏ। ਇਸ ਮੌਕੇ ਵਿਧਾਇਕਾਂ ਦੇ ਘਰ ਤੇ ਦਫ਼ਤਰਾਂ ਦੇ ਬਾਹਰ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਮਨਮੋਹਨ ਸਿੰਘ ਮਨੀ, ਸੁਖਦੇਵ ਸਿੰਘ, ਸਚਿਨ ਅਰੋੜਾ, ਇੰਦਰਪਾਲ ਸਿੰਘ ਨੋਬੀ, ਇੰਦਰਜੀਤ ਸਿੰਘ ਨਾਰੰਗ, ਹਰਪ੍ਰੀਤ ਸਿੰਘ ਹੰਸ, ਮੋਹਨਜੀਤ ਚੌਹਾਨ ਡਾ: ਆਰੀਅਨ ਸਿੱਧੂ, ਬਲਵਿੰਦਰ ਡੁਲਗਚ, ਪ੍ਰਿੰਸ, ਜਸਵਿੰਦਰ ਕੌਰ, ਨੀਲਮਜੀਤ ਕੌਰ, ਜਤਿੰਦਰ ਬਾਲੀ, ਮਨਜੀਤ ਸਿੰਘ ਝੰਮਟ, ਨਰੇਸ਼ ਕਾਲਾ, ਲੱਕੀ, ਹਰਸਿਮਰਨ ਸਿੰਘ, ਦੀਪ ਕੁੰਵਰ ਸਿੰਘ, ਹਰਪ੍ਰੀਤ ਸਿੰਘ ਡੰਗ, ਬਰਿੰਦਰ ਸਿੰਘ ਆਦਿ ਆਗੂਆਂ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਦਫ਼ਤਰ ਵਿਖੇ ਪਹੁੰਚ ਕੇ ‘ਲਾਹਨਤੀ ਪੱਤਰ’ ਸੌਂਪਿਆ। ਵਾਰਿਸ ਪੰਜਾਬ ਦੇ ਆਗੂਆਂ ਵਲੋਂ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੂੰ ‘ਲਾਹਨਤੀ ਪੱਤਰ’ ਸੌਂਪਿਆ ਗਿਆ। ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਆਗੂਆਂ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ‘ਲਾਹਨਤੀ ਪੱਤਰ’ ਸੌਂਪਿਆ। ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਨੇ ਹਲਕਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੂੰ ‘ਲਾਹਨਤੀ ਪੱਤਰ’ ਸੌਂਪਿਆ। ਹਲਕਾ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਅਮਿਤ ਗੁਸਾਈਂ ਦੀ ਅਗਵਾਈ ਹੇਠ ਆਗੂਆਂ ਨੇ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੂੰ ‘ਲਾਹਨਤੀ ਪੱਤਰ’ ਸੌਂਪਿਆ। ਵਾਰਿਸ ਪੰਜਾਬ ਦੇ ਆਗੂਆਂ ਵਲੋਂ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ‘ਲਾਹਨਤੀ ਪੱਤਰ’ ਸੌਂਪਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਧਾਇਕਾਂ ਨੂੰ ਸੌਂਪੇ ‘ਲਾਹਨਤੀ ਪੱਤਰਾਂ’ ‘ਚ ਮੰਗਾਂ ਬਾਰੇ ਜ਼ਿਕਰ ਕੀਤਾ। ਆਗੂਆਂ ਨੇ ਕਿਹਾ ਕਿ ਇਹ ਕੋਈ ਸਾਧਾਰਨ ਕਤਲ ਨਹੀਂ, ਇਹ ਨਸ਼ਿਆਂ ਖ਼ਿਲਾਫ਼ ਪੂਰੇ ਪੰਜਾਬ ਵਿਚ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਜ਼ੁਬਾਨਬੰਦੀ ਹੈ। ਉਨ੍ਹਾਂ ਸਿੱਧੇ ਤੌਰ ‘ਤੇ ਦੋਸ਼ ਲਗਾਇਆ ਕਿ ਪੰਜਾਬ ਵਿਚ ਨਸ਼ਾ ਸੌਦਾਗਰਾਂ, ਪੁਲਿਸ ਤੇ ਸੱਤਾਧਾਰੀ ਨੁਮਾਇੰਦਿਆਂ ਦਾ ਇਕ ਗੱਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਛਤਰ-ਛਾਇਆ ਹੇਠ ਨਸ਼ਾ ਪਿੰਡ-ਪਿੰਡ, ਸ਼ਹਿਰ-ਸ਼ਹਿਰ, ਗਲੀ-ਗਲੀ ਵਿਚ ਵਿਕ ਰਿਹਾ ਹੈ ਅਤੇ ਘਰਾਂ ਦੇ ਘਰ ਉਜੜ ਰਹੇ ਹਨ, ਜਿਹੜੇ ਇਸ ਦੇ ਵਿਰੁੱਧ ਬੋਲਦੇ ਹਨ, ਉਨ੍ਹਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਨੂੰ ਹੀ ਕੁਚਲਿਆ ਜਾ ਰਿਹਾ ਹੈ। ਆਗੂਆਂ ਨੇ ‘ਲਾਹਨਤੀ ਪੱਤਰ’ ਸੌਂਪਦਿਆਂ ਮੰਗ ਕੀਤੀ ਕਿ ਇਸ ਮੁੱਦੇ ਨੂੰ ਵਿਧਾਨ ਸਭਾ ਵਿਚ ਵੀ ਜ਼ੋਰ ਸ਼ੋਰ ਨਾਲ ਚੁੱਕਿਆ ਜਾਵੇ।
ਪਿਛਲੀ ਖ਼ਬਰ ਸ਼ੱਕੀ ਹਲਾਤ ’ ਚ ਹੋਈ ਪੰਜ ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਲੀਨਿਕ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਹਾਂਨਗਰ ’ ਚ ਵੱਖ - ਵੱਖ ਥਾਵਾਂ ’ ਤੇ ਮਨਾਇਆ ਜਾਵੇਗਾ ਦੁਸਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।