20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ੱਕੀ ਹਲਾਤ ’ ਚ ਹੋਈ ਪੰਜ ਸਾਲਾ ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਲੀਨਿਕ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 19 ਅਕਤੂਬਰ (ਡਾ: ਤਰਲੋਚਨ ਸਿੰਘ)-ਥਾਣਾ ਟਿੱਬਾ ਅਧੀਨ ਆਉਂਦੀ ਅਮਰਜੀਤ ਕਾਲੋਨੀ ‘ਚ ਇਕ ਪੰਜ ਸਾਲਾ ਬੱਚੀ ਦੀ ਮੌਤ ਤੋਂ ਬਾਅਦ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦੋਂ ਪਰਿਵਾਰਕ ਮੈਂਬਰਾਂ ਨੇ ਡਾਕਟਰ ’ਤੇ ਲਾਪ੍ਰਵਾਹੀ ਦਾ ਦੋਸ਼ ਲਗਾਉਂਦੇ ਹੋਏ ਕਲੀਨਿਕ ਦੇ ਬਾਹਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਥਾਣਾ ਟਿੱਬਾ ਦੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ।

ਅਜੀਤ ਡੈਸਕ 20-10-2026
ਲੁਧਿਆਣਾ, 19 ਅਕਤੂਬਰ (ਡਾ: ਤਰਲੋਚਨ ਸਿੰਘ)-ਥਾਣਾ ਟਿੱਬਾ ਅਧੀਨ ਆਉਂਦੀ ਅਮਰਜੀਤ ਕਾਲੋਨੀ ‘ਚ ਇਕ ਪੰਜ ਸਾਲਾ ਬੱਚੀ ਦੀ ਮੌਤ ਤੋਂ ਬਾਅਦ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦੋਂ ਪਰਿਵਾਰਕ ਮੈਂਬਰਾਂ ਨੇ ਡਾਕਟਰ ’ਤੇ ਲਾਪ੍ਰਵਾਹੀ ਦਾ ਦੋਸ਼ ਲਗਾਉਂਦੇ ਹੋਏ ਕਲੀਨਿਕ ਦੇ ਬਾਹਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਥਾਣਾ ਟਿੱਬਾ ਦੇ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਅਤੇ ਮਿ੍ਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਵਿਚਕਾਰ ਤਿੱਖੀ ਬਹਿਸਬਾਜੀ ਸ਼ੁਰੂ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਕਈ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ ਅਤੇ ਉਸ ਦਾ ਇਲਾਜ ਇਕ ਨਿੱਜੀ ਕਲੀਨਿਕ ਵਿਚ ਚੱਲ ਰਿਹਾ ਸੀ। ਉਨ੍ਹਾਂ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਬੱਚੀ ਦੀ ਹਾਲਤ ਲਗਾਤਾਰ ਵਿਗੜਨ ਦੇ ਬਾਵਜੂਦ ਵੀ ਡਾਕਟਰ ਨੇ ਉਸ ਨੂੰ ਕਿਸੇ ਵੱਡੇ ਹਸਪਤਾਲ ‘ਚ ਰੈਫ਼ਰ ਨਹੀਂ ਕੀਤਾ, ਜਿਸ ਕਾਰਨ ਸਮੇਂ ’ਤੇ ਸਹੀ ਇਲਾਜ ਨਾ ਮਿਲਣ ਕਾਰਨ ਬੱਚੀ ਦੀ ਜਾਨ ਚਲੀ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਲੀਨਿਕ ਵਿਚ ਲਗਾਤਾਰ ਬੱਚੀ ਨੂੰ ਦਵਾਈਆਂ ਦਿੱਤੀਆਂ ਜਾਣ ਦੇ ਬਾਵਜੂਦ ਵੀ ਬੱਚੀ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ, ਬਲਕਿ ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ। ਮ੍ਰਿਤਕ ਬੱਚੀ ਦੇ ਚਾਚਾ ਆਕਾਸ਼ ਨੇ ਦੱਸਿਆ ਕਿ ਜੇਕਰ ਡਾਕਟਰ ਕੋਲੋਂ ਬੱਚੀ ਦਾ ਇਲਾਜ ਨਹੀਂ ਹੋ ਰਿਹਾ ਸੀ ਤਾਂ ਉਸ ਨੂੰ ਖੁਦ ਇਲਾਜ ਦੀ ਥਾਂ ਕਿਸੇ ਮਾਹਿਰ ਡਾਕਟਰ ਕੋਲ ਭੇਜ ਦੇਣਾ ਚਾਹੀਦਾ ਸੀ। ਡਾਕਟਰ ਦੀ ਕਥਿਤ ਲਾਪ੍ਰਵਾਹੀ ਕਾਰਨ ਬੱਚੀ ਦੀ ਜਾਨ ਚਲੀ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਡਾਕਟਰ ਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਜਾਂਚ ਅਧਿਕਾਰੀ ਐਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਡਾਕਟਰ ਨੇ ਦੱਸਿਆ ਕਿ ਉਸ ਨੇ ਬੱਚੀ ਨੂੰ ਕੋਈ ਹੈਵੀ ਡੋਜ਼ ਜਾਂ ਗ਼ਲਤ ਟੀਕਾ ਨਹੀਂ ਲਗਾਇਆ ਸੀ, ਬਲਕਿ ਸਿਰਫ਼ ਦੋ ਆਮ ਸਿਰਪ ਪੀਣ ਲਈ ਦਿੱਤੇ ਸਨ। ਪੁਲਿਸ ਹੁਣ ਕਲੀਨਿਕ ਤੋਂ ਮਿਲੀਆਂ ਦਵਾਈਆਂ ਦੇ ਨਮੂਨੇ ਅਤੇ ਕਾਗਜ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ ਤਾਂ ਜੋ ਬੱਚੀ ਦੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਹੁਰੇ ਘਰ ’ ਤੇ ਹਮਲਾ ਕਰਨ ਦੇ ਮਾਮਲੇ ਵਿਚ ਜਵਾਈ ਸਮੇਤ 9 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ਤਹਿਤ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪੇ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।