22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਮੀਂਦਾਰਾ ਢਾਬਾ ਵਾਲੇ ਸਾਬਕਾ ਸਰਪੰਚ ਜਰਨੈਲ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਇਲਾਕੇ ’ਚ ਸੋਗ ਦੀ ਲਹਿਰ

ਸਾਹਨੇਵਾਲ, 21ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਾਂਗਟ ਅਤੇ ਜ਼ਿਮੀਂਦਾਰਾ ਢਾਬਾ ਦੇ ਮਾਲਕ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ।

ਸਵ. ਮਾਤਾ ਸੁਰਜੀਤ ਕੌਰ ਦੀ ਫਾਈਲ ਫ਼ੋਟੋ। 22-10-2026
ਸਾਹਨੇਵਾਲ, 21ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਾਂਗਟ ਅਤੇ ਜ਼ਿਮੀਂਦਾਰਾ ਢਾਬਾ ਦੇ ਮਾਲਕ ਸਾਬਕਾ ਸਰਪੰਚ ਜਰਨੈਲ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਸੁਰਜੀਤ ਕੌਰ ਨੇ 21 ਜੁਲਾਈ 2026 ਨੂੰ ਅਕਾਲ ਚਲਾਣਾ ਕਰ ਗਏ ਆਪਣੇ ਪਤੀ ਸਵਰਗੀ ਨੱਥਾ ਸਿੰਘ ਸਾਬਕਾ ਸਰਪੰਚ ਦੇ ਵਿਛੋੜੇ ਤੋਂ ਬਾਅਦ ਪਰਿਵਾਰ ਨੂੰ ਸੰਭਾਲਦਿਆਂ ਆਪਣਾ ਜੀਵਨ ਬਤੀਤ ਕੀਤਾ। ਉਨ੍ਹਾਂ ਨਮਿਤ ਅੰਤਿਮ ਅਰਦਾਸ 25 ਅਕਤੂਬਰ 2026, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ, ਜੀ. ਟੀ. ਰੋਡ, ਨੰਦਪੁਰ ਵਿਖੇ ਹੋਵੇਗੀ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਜਿੱਥੇ ਧਾਰਮਿਕ ਜਥੇਬੰਦੀਆਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਿਖੇ ਲਈ ਮੁਰਗੀ ਪਾਲਣ ਸੰਬੰਧੀ ਸਿਖਲਾਈ ਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।