23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਕਟਿਵਾ ’ ਤੇ ਜਾ ਰਹੀ ਔਰਤ ਪਾਸੋਂ ਲੁਟੇਰਿਆਂ ਨੇ ਲੁੱਟੀ ਸੋਨੇ ਦੀ ਚੇਨ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਈ ਰਣਧੀਰ ਸਿੰਘ ਨਗਰ ਆਈ ਬਲਾਕ ਦੇ ਲਾਗੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਐਕਟਿਵਾ ’ਤੇ ਜਾ ਰਹੀ ਔਰਤ ਦੇ ਗਲੇ ਵਿਚੋਂ ਕਰੀਬ 3 ਤੋਲੇ ਦੀ ਸੋਨੇ ਦੀ ਚੈਨ ਝਪਟ ਲਈ, ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਔਰਤ ਸੜਕ ’ਤੇ ਡਿਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਪੀੜਤ ਔਰਤ ਦੇ ਪਤੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਥਾਣੇ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।

ਅਜੀਤ ਡੈਸਕ 23-10-2026
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਭਾਈ ਰਣਧੀਰ ਸਿੰਘ ਨਗਰ ਆਈ ਬਲਾਕ ਦੇ ਲਾਗੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਐਕਟਿਵਾ ’ਤੇ ਜਾ ਰਹੀ ਔਰਤ ਦੇ ਗਲੇ ਵਿਚੋਂ ਕਰੀਬ 3 ਤੋਲੇ ਦੀ ਸੋਨੇ ਦੀ ਚੈਨ ਝਪਟ ਲਈ, ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਔਰਤ ਸੜਕ ’ਤੇ ਡਿਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਪੀੜਤ ਔਰਤ ਦੇ ਪਤੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਉਹ ਥਾਣੇ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ। ਘਟਨਾ ਤੋਂ ਬਾਅਦ ਲੁਟੇਰੇ ਆਸਾਨੀ ਨਾਲ ਫ਼ਰਾਰ ਹੋ ਗਏ। ਘਟਨਾ ਇਲਾਕੇ ਵਿਚ ਲੱਗੇ ਸੀ.ਸੀ. ਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਪੀੜਤ ਮਹਿਲਾ ਦੀ ਪਛਾਣ ਰਜਨੀ ਵਜੋਂ ਹੋਈ ਹੈ। ਪੀੜਤਾ ਦੇ ਪਤੀ ਕਮਲਜੀਤ ਮੁਤਾਬਿਕ ਉਸ ਦੀ ਪਤਨੀ ਦੁਕਾਨ ਤੋਂ ਘਰ ਵਾਪਸ ਆ ਰਹੀ ਸੀ ਕਿ ਦੋ ਲੁਟੇਰਿਆਂ ਨੇ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਝਪਟ ਲਈ। ਕਮਲਜੀਤ ਨੇ ਪੁਲਿਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਬੀ.ਆਰ.ਐਸ. ਨਗਰ ਇਲਾਕੇ ‘ਚ ਵੱਧ ਰਹੀਆਂ ਝਪਟਮਾਰੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਦੀ ਗਸ਼ਤ ਵਧਾਈ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਵਿਚ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ, ਜਿਸ ਕਾਰਨ ਔਰਤਾਂ ਤੇ ਬਜ਼ੁਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਸਰਾਭਾ ਨਗਰ ‘ਚ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ, ਪਰ ਕੋਈ ਵੀ ਪੁਲਿਸ ਅਧਿਕਾਰੀ ਮੌਕੇ ‘ਤੇ ਜਾਂਚ ਕਰਨ ਨਹੀਂ ਪੁੱਜਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਥਾਣੇ ਦੇ ਬਾਹਰ ਧਰਨਾ ਦੇਣ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫਤਰਾਂ ਦਾ ਕੰਮਕਾਜ ਰਿਹਾ ਪ੍ਰਭਾਵਿਤ ਅਗਲੀ ਖ਼ਬਰ ਡੀ.ਆਰ.ਐੱਮ. ਸੰਜੀਵ ਕੁਮਾਰ ਦੀ ਅਗਵਾਈ ਹੇਠ ਰੇਲ ਸੇਵਾਵਾਂ ਤੇ ਸਫ਼ਾਈ ਨੂੰ ਬਿਹਤਰ ਬਣਾਉਣ ਲਈ ਯਾਤਰੀਆਂ ਤੋਂ ਲਏ ਸੁਝਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।