ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ
ਢੰਡਾਰੀ ਕਲਾਂ/ਲੁਧਿਆਣਾ, 22 ਅਕਤੂਬਰ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਸਜਾਏ ਗਏ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਵੀਂ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ।
ਢੰਡਾਰੀ ਕਲਾਂ/ਲੁਧਿਆਣਾ, 22 ਅਕਤੂਬਰ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ ਸ਼ਾਮ 7 ਤੋਂ ਰਾਤ 9 ਵਜੇ ਤੱਕ ਸਜਾਏ ਗਏ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਵੀਂ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਪ੍ਰਚਾਰਕ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲਿਆਂ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਕਮੇਟੀ ਮੈਂਬਰ ਅਮਰੀਕ ਸਿੰਘ, ਪਿਸ਼ੌਰਾ ਸਿੰਘ, ਅਲਵੇਲ ਸਿੰਘ, ਸੁਖਦੇਵ ਸਿੰਘ ਗਰਚਾ, ਜਗਮੋਹਨ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ ਸੈਕਟਰੀ, ਸੰਤੋਖ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਲਾਲੀ, ਪਰਮਿੰਦਰ ਸਿੰਘ, ਮੋਹਨ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਫ਼ੌਜੀ, ਬਾਬਾ ਹਰਮੇਸ਼ ਸਿੰਘ, ਪਰਮਜੀਤ ਸਿੰਘ ਪੰਮਾ, ਅਮਰਜੀਤ ਸਿੰਘ, ਅਵਤਾਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।