23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਧਾਇਕ ਗਰੇਵਾਲ ਨੂੰ ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਤੋਂ ਹਟਾਇਆ

ਲੁਧਿਆਣਾ, 22 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ।

ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ 23-10-2026
ਲੁਧਿਆਣਾ, 22 ਅਕਤੂਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਗਜ਼ਟ ਨੋਟੀਫ਼ਿਕੇਸ਼ਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ 21 ਅਕਤੂਬਰ ਨੂੰ ਅਧਿਸੂਚਨਾ ਜਾਰੀ ਕੀਤੀ, ਜਿਸ ਨੂੰ 22 ਅਕਤੂਬਰ ਨੂੰ ਪੰਜਾਬ ਸਰਕਾਰ ਗਜ਼ਟ ਦੇ ਅਸਾਧਾਰਨ ਅੰਕ ਵਿਚ ਪ੍ਰਕਾਸ਼ਿਤ ਕੀਤਾ ਗਿਆ। ਨੋਟੀਫ਼ਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਜ ਪ੍ਰਣਾਲੀ ਅਤੇ ਕਾਰਜ ਸੰਚਾਲਨ ਨਿਯਮ-183 ਦੇ ਤਹਿਤ ਵਿਧਾਇਕ ਗਰੇਵਾਲ ਨੂੰ 2026-27 ਦੇ ਬਾਕੀ ਰਹਿੰਦੇ ਕਾਰਜਕਾਲ ਲਈ ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਦੇ ਮੈਂਬਰ ਤੋਂ ਹਟਾਇਆ ਗਿਆ ਹੈ। ਇਸ ਸਬੰਧੀ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਉਹ ਪਿਛਲੇ 4-5 ਮਹੀਨਿਆਂ ਤੋਂ ਪ੍ਰੀਵਿਲੇਜ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਾਮਿਲ ਨਹੀਂ ਹੋ ਸਕੇ ਅਤੇ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ ਬੇਨਤੀ ਕੀਤੀ ਸੀ ਕਿ ਮੇਰੀ ਜਗ੍ਹਾ ਕਮੇਟੀ ਵਿਚ ਕਿਸੇ ਹੋਰ ਵਿਧਾਇਕ ਨੂੰ ਸ਼ਾਮਿਲ ਕਰ ਲਿਆ ਜਾਵੇ।
ਪਿਛਲੀ ਖ਼ਬਰ ਸਰਕਾਰ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ’ ਤੇ ਬੋਝ - ਪ੍ਰਧਾਨ ਜਸਵੰਤ ਸਿੰਘ ਚਹਿਲ ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ’ ਚ ਦੁਸਹਿਰੇ ਦੀ ਧੂਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।