27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ ਕੇਸ ਦਰਜ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਅਜੀਤ ਡੈਸਕ 27-10-2026
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਸ਼ਿਵਪੁਰੀ ਦੇ ਰਹਿਣ ਵਾਲੇ ਵਿਜੇ ਕੁਮਾਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦਾ ਜਾਣਕਾਰ ਸੀ ਤੇ ਪਿਛਲੇ ਕਾਫੀ ਸਮੇਂ ਤੋਂ ਉਸਦੀ ਉਸ ਨਾਲ ਦੋਸਤੀ ਸੀ। ਕਥਿਤ ਦੋਸ਼ੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਪਰ ਹੁਣ ਵਿਆਹ ਕਰਵਾਉਣ ਤੋਂ ਮੁਕਰ ਗਿਆ ਜਿਸ ’ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍­ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਸ਼ਿਵਾਲਿਕ ਦੇ ਦਿਸ਼ਾ - ਨਿਰਦੇਸ਼ਾਂ ਹੇਠ ਵੱਖ - ਵੱਖ ਥਾਵਾਂ ’ ਤੇ ਝਾੜੂ ਫੂਕ ਕੇ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।