ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਟੈਂਪੂ ਲੁੱਟ ਕੇ ਹੋਏ ਫ਼ਰਾਰ
ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਟੈਂਪੂ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਮੋਤੀ ਨਗਰ ਨੇੜੇ ਰਹਿਣ ਵਾਲਾ ਸੋਨੂੰ ਆਪਣੇ ਟੈਂਪੂ ’ਤੇ ਦੋਸਤ ਨਾਲ ਖਾਣਾ ਖਾਣ ਲਈ ਜਾ ਰਿਹਾ ਸੀ ਕਿ ਥਾਣੇ ਦੇ ਨੇੜੇ ਉਸ ਨੂੰ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਰੋਕ ਲਿਆ ਅਤੇ ਉਸ ਦੇ ਟੱਕਰ ਮਾਰਨ ਦਾ ਦੋਸ਼ ਲਗਾਉਣ ਲੱਗ ਪਏ।
ਅਜੀਤ ਡੈਸਕ
27-10-2026