27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ - ਪਾਲਾ ਢੰਡਾਰੀ

ਢੰਡਾਰੀ ਕਲਾਂ/ਲੁਧਿਆਣਾ, 26 ਅਕਤੂਬਰ (ਜਸਵੀਰ ਸਿੰਘ ਬੰਗਾ)-ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 27-10-2026
ਢੰਡਾਰੀ ਕਲਾਂ/ਲੁਧਿਆਣਾ, 26 ਅਕਤੂਬਰ (ਜਸਵੀਰ ਸਿੰਘ ਬੰਗਾ)-ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਾਨੂੰ ਪਟਾਕੇ ਆਦਿ ਚਲਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਨੂੰ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਪਾਲਾ ਢੰਡਾਰੀ ਨੇ ਕਿਹਾ ਕਿ ਰੁੱਖ ਸਾਨੂੰ ਅਨੇਕਾਂ ਹੀ ਸੁੱਖ ਦਿੰਦੇ ਹਨ ਅਤੇ ਸਾਡਾ ਆਲਾ ਦੁਆਲਾ ਵੀ ਸਾਫ਼ ਸਵੱਛ ਅਤੇ ਹਰਿਆ ਭਰਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਨਾਲ ਇਨਸਾਨ ਗੰਭੀਰ ਬਿਮਾਰੀਆਂ ਤੋਂ ਵੀ ਬਚਿਆ ਰਹਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਕਿਆਂ ਨਾਲ ਵਾਤਾਵਰਨ ਨੂੰ ਪੁੱਜਣ ਵਾਲੇ ਨੁਕਸਾਨ ਬਾਰੇ ਆਪਣੇ ਬੱਚਿਆਂ ਨੂੰ ਜ਼ਰੂਰ ਜਾਗਰੂਕ ਕੀਤਾ ਜਾਵੇ।
ਪਿਛਲੀ ਖ਼ਬਰ ਵੀਨਸ ਲੇਡੀਜ਼ ਕਲੱਬ ਵਲੋਂ ਦੀਵਾਲੀ ਤੇ ਕਰਵਾ ਚੌਥ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।