ਸਾਈਂ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਾਈਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਕੀਤੇ ਮਹਾਨ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ।
ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸਾਈਂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਕੀਤੇ ਮਹਾਨ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਸੇਵਾ, ਨਿਮਰਤਾ, ਸਦਭਾਵਨਾ ਅਤੇ ਆਪਸੀ ਪਿਆਰ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਅਨੁਰਾਗ ਅਰੋੜਾ ਨੇ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਦੀਪਕ ਮੰਨਣ ਅਤੇ ਡਾਇਰੈਕਟਰ ਸਰੋਜ ਮੰਨਣ ਨੇ ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਇਸ ਪਵਿੱਤਰ ਦਿਹਾੜੇ ਦੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।