ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਸਮਰਪਿਤ 5ਵੇਂ ਦਿਨ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜਰੀ ਭਰ ਕੇ ਗੁਰਬਾਣੀ ਕਥਾ ਸਰਵਣ ਕੀਤਾ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕੀਤਾ।
ਅਜੀਤ ਡੈਸਕ
29-10-2026